ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਤਹਿਤ ਸੀਐੱਮਡੀ ਸਮੇਤ ਚਾਰੋਂ ਡਾਇਰੈਕਟਰ 7 ਅਗਸਤ ਨੂੰ 5 ਜ਼ਿਲ੍ਹਿਆਂ ਦੇ ਦੌਰੇ ਤੇ
August 4, 2026
Punjabi-Khabran

Dharaledar Bureau / Punjab

ਪਟਿਆਲਾ 4 ਅਗਸਤ ()-ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਬਿਜਲੀ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਧ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐੱਲ) ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 7 ਅਗਸਤ, ਦਿਨ ਸ਼ੁੱਕਰਵਾਰ ਨੂੰ ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਮੀਟਿੰਗਾਂ ਦੀ ਅਗਵਾਈ ਖੁਦ ਪੀਐਸਪੀਸੀਐੱਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ.ਬਸੰਤ ਗਰਗ ਅਤੇ ਕਾਰਪੋਰੇਸ਼ਨ ਦੇ ਚਾਰੋਂ ਡਾਇਰੈਕਟਰ ਕਰਨਗੇ। ਇਸ ਦੌਰਾਨ ਪੀਐਸਪੀਸੀਐੱਲ ਦੇ ਸੀਐੱਮਡੀ ਡਾ.ਬਸੰਤ ਗਰਗ ਵਲੋਂ ਪੱਤਰ ਜਾਰੀ ਕਰਦਿਆਂ ਪੀਐਸਪੀਸੀਐੱਲ ਦੇ ਚਾਰੋਂ ਡਾਇਰੈਕਟਰ ਨੂੰ ਆਪਣੇ-ਆਪਣੇ ਨਿਰਧਾਰਿਤ ਜ਼ਿਲ੍ਹਿਆਂ ਦਾ ਦੌਰਾ ਕਰਕੇ ਸੰਬੰਧਿਤ ਧਿਰਾਂ ਨਾਲ ਸਲਾਹ-ਮਸ਼ਵਰਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣ ਕੇ ਮੌਕੇ ’ਤੇ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਬਾਰੇ ਕਿਹਾ ਹੈ। ਡਾ.ਗਰਗ ਅਨੁਸਾਰ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਆਮ ਜਨਤਾ, ਉਦਯੋਗਿਕ ਖਪਤਕਾਰਾਂ, ਵਪਾਰਕ ਸੰਸਥਾਵਾਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਸਮੇਤ ਹੋਰ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ, ਬਿਜਲੀ ਸੇਵਾਵਾਂ ਵਿੱਚ ਸੁਧਾਰ ਲਿਆਉਣਾ ਤੋਂ ਇਲਾਵਾ ਮੌਕੇ ਤੇ ਹਾਲਾਤ ਜਾਨਣਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਸਦਕਾ ਇਸ ਮੀਟਿੰਗਾਂ ਦੌਰਾਨ ਜਿਥੇ ਉਕਤ ਅਧਿਕਾਰੀਆਂ ਨੂੰ ਧਰਾਤਲੀ ਪੱਧਰ ਤੇ ਆ ਰਹੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ ਜਾਵੇਗਾ ਉਥੇ ਹੀ ਦੌਰੇ ਉਪਰੰਤ ਹਰ ਡਾਇਰੈਕਟਰ ਵੱਲੋਂ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ, ਕੀਤੀ ਗਈ ਕਾਰਵਾਈ ਅਤੇ ਬਕਾਇਆ ਮਾਮਲਿਆਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਸੀਐੱਮਡੀ ਡਾ. ਬਸੰਤ ਗਰਗ ਨੂੰ ਸੌਂਪਣਗੇ। ਉਹਨਾਂ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦੌਰੇ ਸਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ, ਜ਼ਿਲ੍ਹਿਆਂ ਵਿੱਚ ਪ੍ਰਾਪਤ ਜਨਤਕ ਅਤੇ ਉਦਯੋਗਿਕ ਸ਼ਿਕਾਇਤਾਂ ਦੀ ਸਮੀਖਿਆ ਕਰਨ, ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਲੰਬਿਤ ਮਾਮਲਿਆਂ ਦੇ ਸਮੇਂਬੱਧ ਹੱਲ ਲਈ ਫੀਲਡ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ। ਡਾ.ਗਰਗ ਨੇ ਆਮ ਜਨਤਾ, ਉਦਯੋਗਿਕ ਖਪਤਕਾਰਾਂ ਅਤੇ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋ ਕੇ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਸਾਂਝੇ ਕਰਨ, ਤਾਂ ਜੋ ਬਿਜਲੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਬਣਾਇਆ ਜਾ ਸਕੇ।

Punjabi Khabran


Recommended Posts