ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਧਾਨ ਸਭਾ ਵਿੱਚ ਚਾਰ ਰੂਟਾਂ 'ਤੇ ਬੱਸ ਸੇਵਾਵਾਂ ਬਹਾਲ ਕਰਨ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ
August 4, 2026
Punjabi-Khabran

Dharaledar Bureau / Punjab

ਸੰਗਰੂਰ, 4 ਅਗਸਤ: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਨਾਲ ਸਬੰਧਤ ਲੋਕ-ਹਿੱਤ ਦੇ ਅਹਿਮ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਏ। ਉਨ੍ਹਾਂ ਨੇ ਸੰਗਰੂਰ ਤੋਂ ਬੰਦ ਪਈਆਂ ਚਾਰ ਬੱਸ ਸੇਵਾਵਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਰੂਟਾਂ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ, ਮਹਿਲਾਵਾਂ, ਕਿਸਾਨਾਂ ਅਤੇ ਆਮ ਯਾਤਰੀਆਂ ਨੂੰ ਰੋਜ਼ਾਨਾ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਭਰਾਜ ਨੇ ਸਦਨ ਵਿੱਚ ਕਿਹਾ ਕਿ ਸੰਗਰੂਰ ਤੋਂ ਨਾਭਾ, ਭਵਾਨੀਗੜ੍ਹ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਮਹੱਤਵਪੂਰਨ ਬੱਸ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੂਟਾਂ 'ਤੇ ਬੱਸ ਸੇਵਾਵਾਂ ਮੁੜ ਸ਼ੁਰੂ ਕਰਨ ਨਾਲ ਹਜ਼ਾਰਾਂ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਲੋਕਾਂ ਨੂੰ ਸਸਤੀ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਸਰਕਾਰ ਦਾ ਧਿਆਨ ਇਸ ਗੱਲ ਵੱਲ ਵੀ ਦਿਵਾਇਆ ਕਿ ਸੰਗਰੂਰ ਤੋਂ ਚੰਡੀਗੜ੍ਹ ਲਈ ਤੜਕੇ ਕਰੀਬ 4 ਵਜੇ ਚੱਲਣ ਵਾਲੀ ਬੱਸ ਸੇਵਾ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਵਿਦਿਆਰਥੀ, ਨੌਕਰੀਪੇਸ਼ਾ ਕਰਮਚਾਰੀ, ਮਰੀਜ਼ ਅਤੇ ਹੋਰ ਯਾਤਰੀ ਸਮੇਂ ਸਿਰ ਚੰਡੀਗੜ੍ਹ ਪਹੁੰਚ ਸਕਦੇ ਸਨ, ਪਰ ਇਹ ਸੇਵਾ ਬੰਦ ਹੋਣ ਤੋਂ ਬਾਅਦ ਲੋਕਾਂ ਨੂੰ ਮਹਿੰਗੇ ਨਿੱਜੀ ਵਾਹਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਸਿਵਲ ਹਸਪਤਾਲ ਨਾਲ ਸਬੰਧਤ ਅਹਿਮ ਮੁੱਦਾ ਵੀ ਵਿਧਾਨ ਸਭਾ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਬਣਾਇਆ ਗਿਆ ਟਰਾਮਾ ਸੈਂਟਰ ਬੁਨਿਆਦੀ ਢਾਂਚਾ ਤਿਆਰ ਹੋਣ ਦੇ ਬਾਵਜੂਦ ਲੋੜੀਂਦੇ ਮੈਡੀਕਲ ਸਟਾਫ਼ ਦੀ ਘਾਟ ਕਾਰਨ ਆਪਣੀ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਸਕਿਆ। ਉਨ੍ਹਾਂ ਮੰਗ ਕੀਤੀ ਕਿ ਟਰਾਮਾ ਸੈਂਟਰ ਲਈ ਡਾਕਟਰਾਂ, ਨਰਸਾਂ ਅਤੇ ਹੋਰ ਲੋੜੀਂਦੇ ਸਟਾਫ਼ ਦੀ ਜਲਦ ਨਿਯੁਕਤੀ ਕੀਤੀ ਜਾਵੇ, ਤਾਂ ਜੋ ਦੁਰਘਟਨਾ ਪੀੜਤਾਂ ਅਤੇ ਹੋਰ ਐਮਰਜੈਂਸੀ ਮਰੀਜ਼ਾਂ ਨੂੰ ਸਮੇਂ ਸਿਰ ਮਿਆਰੀ ਇਲਾਜ ਮਿਲ ਸਕੇ। ਇਸ ਦੇ ਨਾਲ ਹੀ ਵਿਧਾਇਕ ਭਰਾਜ ਨੇ ਸੰਗਰੂਰ ਸਿਵਲ ਹਸਪਤਾਲ ਦੀ ਬੈੱਡ ਸਮਰੱਥਾ ਵਧਾਉਣ ਦਾ ਮੁੱਦਾ ਵੀ ਸਦਨ ਵਿੱਚ ਉਠਾਇਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਨੂੰ ਦੇਖਦਿਆਂ ਹਸਪਤਾਲ ਦੀ ਬੈੱਡ ਸਮਰੱਥਾ ਵਿੱਚ ਵਾਧਾ ਕਰਨਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਲੋਕਾਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਰੋਸਾ ਪ੍ਰਗਟਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਜੁੜੇ ਇਨ੍ਹਾਂ ਜਾਇਜ਼ ਮੁੱਦਿਆਂ ਦਾ ਜਲਦ ਅਤੇ ਸਕਾਰਾਤਮਕ ਹੱਲ ਕਰੇਗੀ ਅਤੇ ਸੰਗਰੂਰ ਹਲਕੇ ਦੇ ਲੋਕਾਂ ਨੂੰ ਆਵਾਜਾਈ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

Punjabi Khabran


Recommended Posts