ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਚੇਤਨਾ ਪ੍ਰੋਜੈਕਟ' ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਵੰਡੇ ਸਰਟੀਫਿਕੇਟ
August 4, 2026
Punjabi-Khabran

Dharaledar Bureau / Punjab

ਪਟਿਆਲਾ, 4 ਅਗਸਤ: ਪੰਜਾਬ ਸਰਕਾਰ ਦੀ ਅਗਵਾਈ ਵਿਚ 'ਚੇਤਨਾ ਪ੍ਰੋਜੈਕਟ' ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ 'ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ। 'ਚੇਤਨਾ ਪ੍ਰੋਜੈਕਟ ' ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸਦਾ ਮੁੱਖ ਉਦੇਸ਼ ਲੜਕੀਆਂ ਵਿੱਚ ਸਰੀਰਕ ਮਜ਼ਬੂਤੀ, ਆਤਮ-ਵਿਸ਼ਵਾਸ ਅਤੇ ਆਤਮ-ਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ ਹੈ। ਸਮਾਗਮ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੈਲਫ ਡਿਫੈਂਸ ਸਿਰਫ਼ ਸਰੀਰਕ ਦਾਅ-ਪੇਚ ਸਿੱਖਣਾ ਹੀ ਨਹੀਂ ਹੈ, ਸਗੋਂ ਇਹ ਮਨੋਬਲ, ਆਤਮ-ਵਿਸ਼ਵਾਸ ਅਤੇ ਨਿਡਰਤਾ ਪੈਦਾ ਕਰਨ ਦਾ ਜ਼ਰੀਆ ਹੈ। ਚੇਤਨਾ ਪ੍ਰੋਜੈਕਟ ਦਾ ਮੁੱਖ ਮਨੋਰਥ ਇਹ ਸੁਨਿਸ਼ਚਿਤ ਕਰਨਾ ਹੈ ਕਿ ਪਟਿਆਲਾ ਦੀ ਹਰ ਧੀ ਖੁਦ ਨੂੰ ਸੁਰੱਖਿਅਤ, ਸ਼ਕਤੀਸ਼ਾਲੀ ਅਤੇ ਹਰ ਚੁਣੌਤੀ ਦਾ ਸਾਹਮਣਾ ਕਰਨ ਦੇ ਯੋਗ ਮਹਿਸੂਸ ਕਰੇ। ਸਿਖਲਾਈ ਪ੍ਰਾਪਤ ਲੜਕੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਰਾਹੀਂ ਉਨ੍ਹਾਂ ਨੂੰ ਮੁਫ਼ਤ ਵਿੱਚ ਮਾਰਸ਼ਲ ਆਰਟਸ ਅਤੇ ਆਤਮ-ਰੱਖਿਆ ਦੇ ਆਧੁਨਿਕ ਗੁਰ ਸਿੱਖਣ ਦਾ ਸੁਨਹਿਰੀ ਮੌਕਾ ਮਿਲਿਆ ਹੈ। ਜਿਲ੍ਹਾ ਖੇਡ ਅਫਸਰ ਨੇ ਦਸਿਆ ਕਿ ਇਸ ਪਹਿਲਕਦਮੀ ਨੂੰ ਸਥਾਨਕ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਓਰੀਐਂਟੇਸ਼ਨ ਕੈਂਪ ਦੌਰਾਨ 80 ਤੋਂ ਵੱਧ ਲੜਕੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ ਚੁਣੇ ਗਏ ਬੈਚ ਨੇ ਇਹ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ। ਇਸ ਸ਼ਾਨਦਾਰ ਸਫਲਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਆਉਣ ਵਾਲੇ ਦਿਨਾਂ ਵਿੱਚ 'ਪ੍ਰੋਜੈਕਟ ਚੇਤਨਾ' ਅਧੀਨ ਹੋਰ ਵੀ ਬੈਚ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ।

Punjabi Khabran


Recommended Posts