ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ   
ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ
August 4, 2026
Punjabi-Khabran

Dharaledar Bureau / Punjab

ਪਟਿਆਲਾ, 4 ਅਗਸਤ: ਪਟਿਆਲਾ ਵਿੱਚ ਅੱਜ ਸਵੇਰੇ ਪਈ ਭਾਰੀ ਬਾਰਿਸ਼ ਤੋਂ ਬਾਅਦ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿਖੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਛੇ ਟੀਮਾਂ ਸਵੇਰ ਤੋਂ ਹੀ ਸ਼ਹਿਰ ਵਿੱਚ ਕਾਰਜਸ਼ੀਲ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ, ਇਹ ਟੀਮਾਂ ਸ਼ਹਿਰ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸਥਾਨਕ ਨਿਵਾਸੀਆਂ ਦੀ ਅਸੁਵਿਧਾ ਨੂੰ ਘੱਟ ਕਰਨ ਲਈ ਨੀਵੇਂ ਥਾਵਾਂ ਤੋਂ ਪਾਣੀ ਦੀ ਨਿਕਾਸੀ ਦਾ ਕੰਮ ਸਰਗਰਮੀ ਨਾਲ ਕਰ ਰਹੀਆਂ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਤੇ ਟੀਮਾਂ ਨੂੰ ਮੀਂਹ ਘੱਟਣ ਤੱਕ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਫੀਲਡ ਸਟਾਫ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਹੈ ਕਿ ਨੀਵੇਂ ਖੇਤਰਾਂ ਵਿੱਚ ਪਾਣੀ ਜਮ੍ਹਾਂ ਹੋਣ ਦੀ ਸਥਿਤੀ ਦੇ ਹੱਲ ਅਤੇ ਜਿੱਥੇ ਵੀ ਲੋੜ ਹੋਵੇ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਸਾਰੇ ਜ਼ਰੂਰੀ ਉਪਾਅ ਕੀਤੇ ਜਾ ਰਹੇ ਹਨ। ਇਸੇ ਦੌਰਾਨ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਅੱਜ ਸਵੇਰੇ ਫੁਲਕੀਆਂ ਐਨਕਲੇਵ, ਤ੍ਰਿਪੜੀ, ਭਾਸ਼ਾ ਵਿਭਾਗ ਖੇਤਰ, ਚਾਂਦਨੀ ਚੌਕ, ਜੈਕਬ ਡਰੇਨ ਅਤੇ ਹੋਰ ਨੀਵੇਂ ਇਲਾਕਿਆਂ ਸਮੇਤ ਕਈ ਪਾਣੀ ਭਰਨ ਵਾਲੇ ਖੇਤਰਾਂ ਦਾ ਨਿੱਜੀ ਤੌਰ 'ਤੇ ਦੌਰਾ ਵੀ ਕੀਤਾ। ਉਨ੍ਹਾਂ ਨੇ ਚੱਲ ਰਹੇ ਪਾਣੀ ਨਿਕਾਸੀ ਦੇ ਕਾਰਜਾਂ ਦਾ ਨਿਰੀਖਣ ਕੀਤਾ, ਜ਼ਮੀਨੀ ਪੱਧਰ 'ਤੇ ਨਗਰ ਨਿਗਮ ਦੀਆਂ ਟੀਮਾਂ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਭਰੇ ਹੋਏ ਮੀਂਹ ਦੇ ਪਾਣੀ ਦੀ ਜਲਦੀ ਨਿਕਾਸੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਫੀਲਡ ਸਟਾਫ ਨੂੰ ਸੰਵੇਦਨਸ਼ੀਲ ਥਾਵਾਂ 'ਤੇ ਤਾਇਨਾਤ ਰਹਿਣ ਅਤੇ ਮੀਂਹ ਜਾਰੀ ਰਹਿਣ ਕਾਰਨ ਪਾਣੀ ਭਰਨ ਦੀ ਕਿਸੇ ਵੀ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

Punjabi Khabran


Recommended Posts