ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਧੂਰੀ ਵਿਖੇ 'ਲੋਕ ਮਿਲਣੀ' ਦੌਰਾਨ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ* *ਧੂਰੀ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ: ਓ.ਐਸ.ਡੀ. ਸੁਖਵੀਰ ਸਿੰਘ
August 5, 2026
Punjabi-Khabran

Dharaledar Bureau / Punjab

ਧੂਰੀ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਕਰਵਾਈ ਜਾ ਰਹੀ 'ਲੋਕ ਮਿਲਣੀ' ਲੜੀ ਤਹਿਤ ਪਿੰਡ ਧੂਰੀ ਦੇ ਬੇਨੜਾ ਦਰਵਾਜ਼ਾ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ ਨਗਰ ਨਿਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਨਿਰਦੇਸ਼ ਹੈ ਕਿ ਸਰਕਾਰ ਦੀ ਹਰ ਨੀਤੀ ਦਾ ਕੇਂਦਰ ਆਮ ਲੋਕਾਂ ਦੀ ਭਲਾਈ ਹੋਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਇਸੇ ਮੰਤਵ ਨਾਲ ਸਰਕਾਰ ਦੇ ਨੁਮਾਇੰਦੇ ਲਗਾਤਾਰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੂਰੀ ਮੁੱਖ ਮੰਤਰੀ ਦਾ ਆਪਣਾ ਹਲਕਾ ਹੈ। ਇਸ ਲਈ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਅਮਲੀ ਰੂਪ ਦਿੱਤਾ ਗਿਆ ਹੈ। ਹਰ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਪਹਿਲਾਂ ਹੀ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਹੁਣ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਨਵੀਆਂ ਲੋੜਾਂ ਬਾਰੇ ਜਾਣਕਾਰੀ ਲਈ ਜਾ ਰਹੀ ਹੈ ਤਾਂ ਜੋ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਤਰਜੀਹੀ ਆਧਾਰ 'ਤੇ ਪੂਰੇ ਕੀਤੇ ਜਾ ਸਕਣ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਗਲੀਆਂ-ਨਾਲੀਆਂ, ਸੜਕਾਂ, ਧਰਮਸ਼ਾਲਾਵਾਂ, ਕਮਿਊਨਿਟੀ ਭਵਨਾਂ, ਸ਼ੈੱਡਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਪ੍ਰਾਪਤ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਜਾਇਜ਼ ਮੰਗ ਅਣਗੌਲੀ ਨਾ ਰਹੇ। ਹਰ ਵਿਕਾਸ ਕਾਰਜ ਨਿਰਧਾਰਤ ਮਿਆਰਾਂ ਅਨੁਸਾਰ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, ਜ਼ੀਰੋ ਬਿਜਲੀ ਬਿੱਲ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਸਿਹਤ ਸੇਵਾਵਾਂ, ਖੇਤਾਂ ਨੂੰ ਨਹਿਰੀ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਰਗੇ ਫ਼ੈਸਲਿਆਂ ਦਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਹਰ ਵਾਅਦਾ ਸਮੇਂ ਸਿਰ ਪੂਰਾ ਕਰਨਾ ਹੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਆਧਾਰ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਲੋਕਾਂ ਦੇ ਘਰਾਂ ਤੱਕ ਪਹੁੰਚੇਗੀ। ਅੱਜ 'ਲੋਕ ਮਿਲਣੀ' ਪ੍ਰੋਗਰਾਮ ਉਸੇ ਸੋਚ ਦਾ ਸਫ਼ਲ ਰੂਪ ਹਨ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਸੁਣੀਆਂ ਅਤੇ ਹੱਲ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਜਾਰੀ ਗ੍ਰਾਂਟਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਐਮ.ਸੀ. ਪੁਸ਼ਪਿੰਦਰ ਸ਼ਰਮਾ, ਡਾਇਰੈਕਟਰ ਇੰਡਸਟਰੀ ਅਨਿਲ ਮਿੱਤਲ, ਗਗਨ ਜਵੰਧਾ, ਸਰਪੰਚ ਰਮਨਦੀਪ ਸਿੰਘ, ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਸੋਨੀ ਮੰਡੇਰ, ਸਮੂਹ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

Punjabi Khabran


Recommended Posts