ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਏਡੀਸੀ ਦੇ ਨਿਰਦੇਸ਼
August 6, 2026
Punjabi-Khabran

Dharaledar Bureau / Punjab

ਪਟਿਆਲਾ , 6 ਅਗਸਤ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਦੇ ਕਮੇਟੀ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਪਟਿਆਲਾ ਅਨੁਪ੍ਰਿਤਾ ਜੋਹਲ, ਪੀ.ਸੀ.ਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਨੇ ਵਿਭਾਗ ਵਲੋਂ ਸ਼ਹੀਦ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਸੈਨਿਕ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦੀ ਪਿਛਲੇ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਵੀ ਵਿਸਥਾਰ-ਪੂਰਵਕ ਬਿਊਰਾ ਦਿੱਤਾ ਗਿਆ। ਉਨ੍ਹਾਂ ਨੇ ਹਾਲ ਵਿੱਚ ਕੇਂਦਰ ਸਰਕਾਰ ਵਲੋਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਕੀਤੇ ਗਏ ਵਾਧੇ ਦੀ ਵੀ ਜਾਣਕਾਰੀ ਦਿੱਤੀ ਅਤੇ ਵਿਭਾਗ ਵਲੋਂ ਤਹਿਸੀਲ ਪੱਧਰ ਤੇ ਲੱਗਣ ਵਾਲੇ ਕੈਂਪਸ ਦੀ ਵੀ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵੀ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਜਾਣੂ ਕਰਵਾਇਆ ਗਿਆ। ਇਸ ਉਪਰੰਤ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਵਲੋਂ ਨਿਰਦੇਸ਼ ਦਿੱਤੇ ਗਏ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਲਈ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਪਟਿਆਲਾ ਅਧੀਨ ਚੱਲ ਰਹੇ ਟ੍ਰੇਨਿੰਗ ਕੋਰਸਾਂ ਵਿੱਚ ਸਿਖਲਾਈ ਹਾਸਿਲ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਆਦੇਸ਼ ਦਿੱਤੇ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੀਟਿੰਗ ਦੌਰਾਨ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਜੀ ਨੇ ਆਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਮੀਟਿੰਗ ਦੀ ਸਮਾਪਤੀ ਸਮੇਂ ਫਲੈਗ ਡੇ ਫੰਡ ਵਿਚੋਂ 04 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਪ੍ਰਦਾਨ ਕੀਤੇ ਗਏ। ਇਸ ਮੀਟਿੰਗ ਵਿੱਚ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ, ਕਰਨਲ ਜਸਬੀਰ ਸਿੰਘ (ਰਿਟਾ.) ਉੱਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ, ਸ੍ਰੀ ਅਮਰਜੀਤ ਸਿੰਘ ਵੜੈਚ, ਸਾਬਕਾ ਡਾਇਰੈਕਟਰ ਆਲ ਇੰਡੀਆ ਰੇਡੀਓ ਪਟਿਆਲਾ, ਡਾ. ਵਿਕਰਾਂਤ ਕਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਸਾਹਿਬਾਨ ਅਤੇ ਸਟਾਫ ਮੈਂਬਰ ਹਾਜ਼ਰ ਹੋਏ ਸਨ।

Punjabi Khabran


Recommended Posts