ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
ਸਫਾਈ ਕਰਮਚਾਰੀਆਂ ਦੀ ਤਨਖਾਹ ’ਚ 10 ਤੋਂ 20 ਹਜ਼ਾਰ ਰੁਪਏ ਤੱਕ ਵਾਧਾ, ਚੰਦਨ ਗਰੇਵਾਲ ਨੇ ਦਿੱਤੀ ਵਧਾਈ
August 12, 2026
-Patiala-News-Patiala-Latest-New

ਨਰੂਲਾ / Patiala

ਪਟਿਆਲਾ, 11 ਅਗਸਤ: ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਸਫਾਈ ਕਰਮਚਾਰੀਆਂ ਦੀ ਤਨਖਾਹ ਵਿੱਚ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਹੋਏ ਵਾਧੇ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਚੰਦਨ ਗਰੇਵਾਲ ਨੇ ਕਿਹਾ ਕਿ ਕਮਿਸ਼ਨ ਸੂਬੇ ਦੇ ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਲਈ ਸਰਕਾਰ ਨਾਲ ਮਿਲ ਕੇ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਹ ਨਗਰ ਨਿਗਮ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਮਕਸਦ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਵਿਚਾਰ-ਵਟਾਂਦਰਾ ਕਰਨਾ ਹੈ। ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਚੇਅਰਮੈਨ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਕਮਿਸ਼ਨ ਲਗਾਤਾਰ ਸਰਗਰਮ ਹੈ। ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਪਣੀਆਂ ਵੱਖ-ਵੱਖ ਮੰਗਾਂ ਚੇਅਰਮੈਨ ਦੇ ਸਾਹਮਣੇ ਰੱਖੀਆਂ। ਗਰੇਵਾਲ ਨੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਇਨ੍ਹਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਇਸ ਨਾਲ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ, ਜੁਆਇੰਟ ਕਮਿਸ਼ਨਰ ਸਿਮਰਪ੍ਰੀਤ ਕੌਰ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਅਤੇ ਸਫਾਈ ਕਰਮਚਾਰੀ ਮੌਜੂਦ ਸਨ।

Patiala News Patiala Latest News Punjab Safai Karamchari Commission Safai Karamchari Salary Hike Punjab Government Safai Karamchari News Punjab Chandan Grewal


Recommended Posts