‘ਆਪ’ ਦੀ ਸਿੱਖਿਆ ਕ੍ਰਾਂਤੀ ਦੀ ਪੋਲ ਆਪਣੇ ਹੀ ਵਿਧਾਇਕ ਨੇ ਖੋਲ੍ਹੀ: ਤਰੁਣ ਚੁੱਘ    ਮੁਹਾਲੀ ਰੇਪ ਕੇਸ: ਮਹਿਲਾ ਬਲੌਗਰ ਨੇ ਵੀਡੀਓ ਜਾਰੀ ਕਰਕੇ ਦਿੱਤੀ ਸਫ਼ਾਈ, ਕਿਹਾ- ਮੇਰੇ ਖ਼ਿਲਾਫ਼ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਝੂਠੀਆਂ    ਦਿਲਜੀਤ ਦੋਸਾਂਝ ਦਾ Aura India Tour 2026, 7 ਸ਼ਹਿਰਾਂ ’ਚ ਲੱਗੇਗਾ ਸੰਗੀਤ ਦਾ ਰੰਗ    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਮਿਲਣ ’ਤੇ ਖੁਸ਼ ਹੋਈ ਬੇਬੇ ਗੁਰਮੇਲ ਕੌਰ ਨੂੰ ਮਿਲਣਗੇ Cm ਮਾਨ    ਮੇਰਠ ’ਚ ਚਲਦੀ ਕਾਰ ਦੇ ਬੋਨਟ ’ਤੇ ਲਟਕੀ ਮਹਿਲਾ, ਪਤੀ ’ਤੇ ਜਾਨ ਜੋਖਮ ’ਚ ਪਾਉਣ ਦੇ ਦੋਸ਼    ਪਰਗਟ ਸਿੰਘ ਨੇ ਗੁਰਸ਼ਰਨ ਕੌਰ ਤੋਂ ਲਿਆ ਆਸ਼ੀਰਵਾਦ, ਕਿਹਾ- ਡਾ. ਮਨਮੋਹਨ ਸਿੰਘ ਹਮੇਸ਼ਾ ਪ੍ਰੇਰਨਾ ਸਰੋਤ ਰਹੇ    ਜੰਤਰ-ਮੰਤਰ ’ਤੇ ਮਹਿਲਾ ਪੱਤਰਕਾਰਾਂ ਦੇ ਦੋਸ਼, ਸ਼ਿਕਾਇਤਾਂ ਕਰਾਈਮ ਬਰਾਂਚ ਨੂੰ ਟਰਾਂਸਫਰ    ਲਾਢੋਵਾਲ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, 8 ਖ਼ਿਲਾਫ਼ ਕੇਸ ਦਰਜ    ਚੋਣਾਂ ਨੇੜੇ ਆਉਂਦਿਆਂ ਸ਼ਹਿਰ ’ਚ ਗ਼ੈਰ-ਕਾਨੂੰਨੀ ਹੋਰਡਿੰਗਾਂ ਦੀ ਭਰਮਾਰ, ਨਿਗਮ ਦੀ ਕਾਰਵਾਈ ’ਤੇ ਸਵਾਲ    ਕੇਰਲ ਦੇ ਗ੍ਰਹਿ ਮੰਤਰੀ ਰਮੇਸ਼ ਚੇਨਿਥਲਾ ਵੱਲੋਂ Cec ਗਿਆਨੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ   
ਪਟਿਆਲਾ ’ਚ ਆਜ਼ਾਦੀ ਦਿਹਾੜੇ ਦੀ ਫੁੱਲ ਡਰੈਸ ਰਿਹਰਸਲ, 15 ਅਗਸਤ ਨੂੰ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ
August 14, 2026
-2026-Patiala-Independence-Day-2

ਨਰੂਲਾ / Patiala

ਪਟਿਆਲਾ, 13 ਅਗਸਤ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਕਰਵਾਈ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਐਸ.ਪੀ. (ਹੈੱਡਕੁਆਰਟਰ) ਵੈਭਵ ਚੌਧਰੀ ਅਤੇ ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ 15 ਅਗਸਤ ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਫੁੱਲ ਡਰੈਸ ਰਿਹਰਸਲ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਜ਼ਿਲ੍ਹਾ ਪੁਲਿਸ, ਮਹਿਲਾ ਪੁਲਿਸ ਵਿੰਗ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਆਰਮੀ ਤੇ ਏਅਰ ਵਿੰਗ ਸਮੇਤ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਪਰੇਡ ਪੇਸ਼ ਕੀਤੀ ਅਤੇ ਤਿਰੰਗੇ ਨੂੰ ਸਲਾਮੀ ਦਿੱਤੀ। ਪੰਜਾਬ ਪੁਲਿਸ ਦੀ ਆਈ.ਆਰ.ਬੀ. ਦੀ ਪਾਈਪ ਬੈਂਡ ਟੁਕੜੀ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਦੇ ਨਾਲ-ਨਾਲ ਗਤਕੇ ਦੇ ਜੌਹਰ ਵੀ ਦਿਖਾਏ ਗਏ। ਸਮਾਗਮ ਦੌਰਾਨ ਸੁਤੰਤਰਤਾ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਉਤਰਾਧਿਕਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ 15 ਅਗਸਤ ਦੇ ਸਮਾਗਮ ਵਿੱਚ ਪੋਲੋ ਗਰਾਊਂਡ ਵਿਖੇ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਪਟਿਆਲਾ ਵਿੱਚ ਆਜ਼ਾਦੀ ਦਿਹਾੜਾ ਬਹੁਤ ਹੀ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਐਸ.ਪੀ. ਵੈਭਵ ਚੌਧਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਜਾਂ ਸ਼ੱਕੀ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਅਜਿਹੀ ਵਸਤੂ ਜਾਂ ਸ਼ੱਕੀ ਵਿਅਕਤੀ ਬਾਰੇ ਤੁਰੰਤ ਨੇੜਲੇ ਪੁਲਿਸ ਥਾਣੇ, ਚੌਕੀ, ਨਾਕੇ ਜਾਂ ਪੀ.ਸੀ.ਆਰ. ਟੀਮ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਪੁਲਿਸ ਹੈਲਪਲਾਈਨ 112 ’ਤੇ ਵੀ ਸੂਚਨਾ ਦਿੱਤੀ ਜਾ ਸਕਦੀ ਹੈ। #IndependenceDay #IndependenceDay2026 #15August #Patiala #PatialaNews #PunjabNews #GurmeetSinghKhudian #PatialaPoloGround #AzadiDiwas #ਆਜ਼ਾਦੀਦਿਹਾੜਾ #ਪਟਿਆਲਾ #ਪਟਿਆਲਾਨਿਊਜ਼ #PunjabNews #IndiaIndependenceDay #15August2026

2026 Patiala Independence Day 2026 15 August Patiala 15 Gurmeet Singh Khudian Patiala Polo Ground Dr Himanshu Aggarwal Patiala News Punjab News Independence Day Celebration Punjab 80th Independence Day Patiala Police Security


Recommended Posts