ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਕੇਂਦਰ ਅਤੇ ਸੂਬਾ ਸਰਕਾਰ ਘਾਤਕ ਸਮੱਸਿਆਵਾਂ ਕੈਂਸਰ ਤੇ ਨਸਿਆਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀਆਂ : ਪ੍ਰੋ. ਬਡੂੰਗਰ
August 25, 2026
Punjabi-Khabran

Dharaledar Bureau / Punjab

ਪਟਿਆਲਾ, 25 ਅਗਸਤ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਅੰਦਰ ਨਿਤ ਵਧ ਰਹੇ ਕੈਂਸਰ ਅਤੇ ਨਸਿਆਂ ਦੇ ਕੇਸਾਂ ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਇਥੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕੇਵਲ ਥੋਥੀ ਬਿਆਨਬਾਜੀ ਤੋਂ ਸਵਾਇ ਇਨ੍ਹਾਂ ਪੰਜਾਬ ਘਾਤਕ ਸਮੱਸਿਆਵਾਂ ਦਾ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਮਾਨਯੋਗ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਵੀ ਕਈ ਵਾਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਇਨ੍ਹਾਂ ਸੰਕਟਮਈ ਵਿਵਸਥਾਵਾਂ ਨੂੰ ਠੱਲ ਪਾਉਣ ਲਈ ਸੰਜੀਦਾ ਅਤੇ ਠੋਸ ਯਤਨ ਕਰਨ ਲਈ ਕਿਹਾ ਹੈ। ਪਰੰਤੂ ਕੋਈ ਯੋਗ ਕਾਰਵਾਈ ਸਾਹਮਣੇ ਨਹੀਂ ਆਈ। ਪ੍ਰੋ. ਬਡੂੰਗਰ ਨੇ ਕਿਹਾ ਕਿ ਮੀਡੀਆ ਖਬਰਾਂ ਅਨੁਸਾਰ ਪਿਛਲੇ 17 ਮਹੀਨਿਆਂ ਵਿਚ 29703 ਪੰਜਾਬੀ ਔਰਤਾਂ ਅਤੇ ਮਰਦਾਂ ਤੇ ਨੌਜੁਆਨਾਂ ਨੂੰ ਕੈਂਸਰ ਨਾਲ ਮਾਰੇ ਗਏ। ਉਨ੍ਹਾਂ ਕਿਹਾ ਕਿ ਨਸਿਆਂ ਕਾਰਨ ਤਾਂ ਘਰਾਂ ਦੇ ਘਰ ਹੀ ਤਬਾਹ ਹੋ ਰਹੇ ਹਨ। ਬਿਜਲਈ ਅਤੇ ਪ੍ਰਿੰਟ (ਅਖਬਾਰ) ਨੇ ਵੀ ਹਰ ਰੋਜ ਇਨ੍ਹਾਂ ਗੰਭੀਰ ਸਮੱਸਿਆਵਾਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਦਾ ਸ਼ਲਾਘਾਯੋਗ ਯਤਨ ਕਰ ਰਹੇ ਹਨ। ਪ੍ਰੋ. ਬਡੂੰਗਰ ਨੇ ਸਰਕਾਰ ਤੋਂ ਪੁਰਜੋਰ ਮੰਗ ਕਰਦਿਆਂ ਕਿਹਾ ਕਿ ਗੁੰਮਰਾਹਕੁਨ ਬਿਆਨਬਾਜੀ ਨੂੰ ਛੱਡਕੇ ਇਸ ਸੰਬੰਧੀ ਠੋਸ ਕਦਮ ਚੁੱਕੇ। ਇਹ ਸਰਕਾਰ ਦੀ ਰਾਜਸੀ ਅਤੇ ਨੈਤਿਕ ਜਿੰਮੇਵਾਰੀ ਵੀ ਹੈ।

Punjabi Khabran


Recommended Posts