ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਪਿੰਡ ਸੰਗਤਪੁਰਾ ਵਿਖੇ ਝੋਨੇ ਵਿੱਚ ਫੋਕ ਘਟਾਉਣ ਲਈ ਪੀ.ਏ.ਯੂ. ਵੱਲੋਂ ਪ੍ਰਦਰਸ਼ਨੀ ਕੈਂਪ ਲਗਾਇਆ
August 28, 2026
Punjabi-Khabran-Punjab-News-Brea

Dharaledar Bureau / Punjab

ਲਹਿਰਾਗਾਗਾ/ਸੰਗਰੂਰ, 28 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀਆਂ ਹਦਾਇਤਾਂ ਅਨੁਸਾਰ ਪੀ.ਏ.ਯੂ.-ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਵੱਲੋਂ ਪਿੰਡ ਸੰਗਤਪੁਰਾ ਵਿਖੇ ਝੋਨੇ ਦੀ ਫ਼ਸਲ ਵਿੱਚੋਂ ਫੋਕ ਘਟਾਉਣ ਅਤੇ ਚੰਗਾ ਝਾੜ ਪ੍ਰਾਪਤ ਕਰਨ ਲਈ ਪ੍ਰਦਰਸ਼ਨੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੇ ਗੋਭ ਵਿੱਚ ਆਉਣ ਸਮੇਂ ਖੁਰਾਕੀ ਤੱਤਾਂ ਦੀ ਘਾਟ ਨਾਲ ਦਾਣੇ ਖਾਲੀ ਅਤੇ ਹਲਕੇ ਰਹਿ ਜਾਂਦੇ ਹਨ। ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਨੇ ਗੋਭ ਦੇ ਸਮੇਂ 1.5% ਪੋਟਾਸ਼ੀਅਮ ਨਾਈਟ੍ਰੇਟ (13:0:45) 3 ਕਿੱਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ ਦੇ ਹਿਸਾਬ ਨਾਲ ਪੱਤਿਆਂ ਉੱਤੇ ਛਿੜਕਾਅ ਕਰਨ ਦੀ ਸਿਫ਼ਾਰਸ਼ ਕੀਤੀ ਅਤੇ ਕਿਸਾਨਾਂ ਨੂੰ ਪ੍ਰਦਰਸ਼ਨੀ ਵਜੋਂ ਇਹ ਤੱਤ ਵੀ ਉਪਲਬਧ ਕਰਵਾਇਆ। ਉਨ੍ਹਾਂ ਨੇ ਤਣੇ ਦੇ ਗੰਢੂਏ ਅਤੇ ਪੱਤਾ ਲਪੇਟ ਸੁੰਡੀ ਦੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਕੀਟਨਾਸ਼ਕਾਂ ਦੀ ਵਰਤੋਂ ਕੇਵਲ ਆਰਥਿਕ ਨੁਕਸਾਨ ਪੱਧਰ ਤੋਂ ਵੱਧ ਕੀੜੇ ਹੋਣ 'ਤੇ ਹੀ ਕਰਨ ਦੀ ਸਲਾਹ ਦਿੱਤੀ ਤਾਂ ਜੋ ਬੇਲੋੜੇ ਖਰਚੇ ਅਤੇ ਵਾਤਾਵਰਨ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸਤੰਬਰ ਮਹੀਨੇ ਦੇ ਪੀ.ਏ.ਯੂ. ਕਿਸਾਨ ਮੇਲਿਆਂ, ਪੇਂਡੂ ਬੱਚਿਆਂ ਲਈ ਕੋਰਸਾਂ ਅਤੇ ਸਰਦੀਆਂ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਬਾਰੇ ਜਾਣੂ ਕਰਵਾਇਆ ਗਿਆ। ਅੰਤ ਵਿੱਚ ਡਾ. ਗਰਗ ਨੇ ਕੱਦੂ ਵਾਲੇ ਅਤੇ ਸਿੱਧੇ ਬੀਜੇ ਝੋਨੇ ਦੇ ਖੇਤਾਂ ਦਾ ਦੌਰਾ ਕਰਕੇ ਤਕਨੀਕੀ ਸਲਾਹ ਦਿੱਤੀ। ਕੈਂਪ ਦੌਰਾਨ ਪਸ਼ੂਆਂ ਲਈ ਧਾਤਾਂ ਦਾ ਚੂਰਾ ਅਤੇ ਖੇਤੀ ਸਾਹਿਤ ਦੀ ਵਿਕਰੀ ਕੀਤੀ ਗਈ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਸੁਖਤਾਰ ਸਿੰਘ, ਗੁਰਵਿੰਦਰ ਸਿੰਘ, ਗੋਬਿੰਦਰ ਸਿੰਘ, ਪ੍ਰਗਟ ਸਿੰਘ ਅਤੇ ਸ. ਜਗਸੀਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts