August 31, 2026
Dharaledar Bureau / Punjab
ਭਵਾਨੀਗੜ੍ਹ, 31 ਅਗਸਤ: ਭਵਾਨੀਗੜ੍ਹ ਬਲਾਕ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ “ਨਿੱਕੇ ਕਦਮ” ਪ੍ਰੋਗਰਾਮ ਤਹਿਤ 26 ਅਗਸਤ ਤੋਂ 31 ਅਗਸਤ 2026 ਤੱਕ ਆਂਗਣਵਾੜੀ ਵਰਕਰਾਂ ਲਈ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਹ ਪ੍ਰੋਗਰਾਮ 0 ਤੋਂ 3 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮਾਪਿਆਂ ਦੀ ਬੱਚਿਆਂ ਦੇ ਵਿਕਾਸ ਵਿੱਚ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਅਤੇ ਸੀ.ਡੀ.ਪੀ.ਓ. ਨੇਹਾ ਸਿੰਘ ਦੀ ਰਹਿਨੁਮਾਈ ਹੇਠ ਪ੍ਰੋਗਰਾਮ ਮੈਨੇਜਰ ਆਦਿਤਿਆ ਸ਼ਰਮਾ ਵੱਲੋਂ ਆਯੋਜਿਤ ਕੀਤੀ ਗਈ। ਟ੍ਰੇਨਿੰਗ ਦੌਰਾਨ ਕੁੱਲ 126 ਆਂਗਣਵਾੜੀ ਵਰਕਰਾਂ ਨੂੰ “ਨਿੱਕੇ ਕਦਮ” ਪ੍ਰੋਗਰਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਪ੍ਰਯੋਗਿਕ ਮਾਰਗਦਰਸ਼ਨ ਦਿੱਤਾ ਗਿਆ। ਬਲਾਕ ਭਵਾਨੀਗੜ੍ਹ ਦੀਆਂ ਆਂਗਣਵਾੜੀ ਵਰਕਰਾਂ ਨੂੰ “ਨਿੱਕੇ ਕਦਮ” ਪ੍ਰੋਜੈਕਟ ਸਬੰਧੀ ਵਿਸਥਾਰਪੂਰਵਕ ਸਿਖਲਾਈ ਪ੍ਰਦਾਨ ਕੀਤੀ ਗਈ। ਸਿਖਲਾਈ ਦੌਰਾਨ ਦੱਸਿਆ ਗਿਆ ਕਿ ਰਜਿਸਟ੍ਰੇਸ਼ਨ ਉਪਰੰਤ ਮਾਪਿਆਂ ਨੂੰ ਹਰ ਐਤਵਾਰ ਵਟਸਐਪ ਰਾਹੀਂ ਬੱਚੇ ਦੀ ਉਮਰ ਅਨੁਸਾਰ ਵੀਡੀਓ ਪ੍ਰਾਪਤ ਹੋਣਗੀਆਂ। ਇਹ ਵੀਡੀਓ ਬੱਚੇ ਦੀ ਉਮਰ ਅਤੇ ਵਿਕਾਸ ਦੇ ਪੜਾਅ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਬੱਚਿਆਂ ਦੇ ਬੌਧਿਕ, ਭਾਸ਼ਾਈ, ਸਮਾਜਿਕ, ਭਾਵਨਾਤਮਕ ਅਤੇ ਸਰੀਰਕ ਵਿਕਾਸ ਦੇ ਨਾਲ-ਨਾਲ ਖੇਡ-ਅਧਾਰਿਤ ਸਿੱਖਣ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜਿਸ ਨਾਲ ਮਾਪੇ ਘਰ ਵਿੱਚ ਹੀ ਆਪਣੇ ਬੱਚਿਆਂ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾ ਸਕਣਗੇ। ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ Parent Anganwadi Meeting (PAM) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮਾਪਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜਨ ਲਈ PAM ਪੋਸਟਰ ਅਤੇ ਹੋਰ ਲੋੜੀਂਦੀ ਸਮੱਗਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ, ਮਾਪਿਆਂ ਨੂੰ ਪ੍ਰੋਗਰਾਮ ਨਾਲ ਜੋੜਨ ਲਈ QR ਕੋਡ ਦੀ ਵਰਤੋਂ ਅਤੇ ਇਸ ਰਾਹੀਂ ਬੱਚਿਆਂ ਦੀ ਆਨਬੋਰਡਿੰਗ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਹ ਟ੍ਰੇਨਿੰਗ ਸੁਪਰਵਾਈਜ਼ਰਾਂ ਦੇ ਸਹਿਯੋਗ ਨਾਲ ਕਰਵਾਈ ਗਈ, ਤਾਂ ਜੋ 0 ਤੋਂ 3 ਸਾਲ ਦੇ ਬੱਚਿਆਂ ਦੇ ਮਾਪਿਆਂ ਤੱਕ “ਨਿੱਕੇ ਕਦਮ” ਪ੍ਰੋਗਰਾਮ ਦਾ ਲਾਭ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ । ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਬਲਾਕ ਭਵਾਨੀਗੜ੍ਹ ਦੀਆਂ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਸੁਪਰਵਾਈਜ਼ਰ ਸੁਖਮਨ, ਗੁਰਜਿੰਦਰ ਕੌਰ ਅਤੇ ਕਰਮਜੀਤ ਕੌਰ ਵੀ ਸ਼ਾਮਲ ਸਨ
Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News