ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਵਿਧਾਇਕ ਨੀਨਾ ਮਿੱਤਲ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਕੌਂਸਲ ਰਾਜਪੁਰਾ ਚਲਾਈ ਕੂੜਾ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ
August 31, 2026
Punjabi-Khabran

Dharaledar Bureau / Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਵਿੱਚ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਹਲਕਾ ਵਿਧਾਇਕ ਨੀਨਾ ਮਿੱਤਲ ਨੇ ਰਾਜਪੁਰਾ ਵਿਖੇ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਫਾਈ ਦੀ ਇਹ ਸਪੈਸ਼ਲ ਮੁਹਿੰਮ 8 ਸਤੰਬਰ ਤੱਕ ਚਲੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਨੀਨਾ ਮਿੱਤਲ ਨੇ ਸ਼ਹਿਰਵਾਸੀਆਂ ਨੂੰ ਇਸ ਸਫਾਈ ਮੁਹਿੰਮ ਦਾ ਹਿੱਸਾ ਬਣਨ ਅਤੇ ਸ਼ਹਿਰ ਸਾਫ ਸੁਥਰਾ ਰੱਖਣ ਦੀ ਅਪੀਲ ਕੀਤੀ। ਨੀਨਾ ਮਿੱਤਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਕੂੜਾ-ਮੁਕਤ ਬਣਾਉਣਾ ਕੇਵਲ ਸਰਕਾਰ ਜਾਂ ਨਗਰ ਕੌਂਸਲ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿੱਚ ਹਰੇਕ ਨਾਗਰਿਕ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ‘ਮਿਸ਼ਨ ਕਲੀਨ ਪੰਜਾਬ’ ਦੇ ਉਦੇਸ਼ ਨੂੰ ਸਫ਼ਲਤਾਪੂਰਵਕ ਸਾਕਾਰ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਇਸ ਦੌਰਾਨ ਭੋਗਲਾ ਰੋਡ ਤੋਂ ਮੁਕਤ ਚੌਂਕ ਤੱਕ ਨਾਲਿਆਂ ਤੇ ਰੋਡ ਬਰਮਜ ਦੀ ਸਫਾਈ ਕੀਤੀ, ਗਗਨ ਚੌਂਕ ਤੋਂ ਮੁਕਤ ਚੌਂਕ ਤੱਕ ਰੋਡ ਡਿਵਾਈਡਰਾਂ ਦੀ ਸਫਾਈ ਕੀਤੀ ਗਈ ਅਤੇ ਡਿਵਾਇਡਰ ਦੀ ਬਿਉਟੀਫਿਕੇਸ਼ਨ ਦੀ ਕੰਮ ਦੀ ਸ਼ੁਰੂਆਤ ਕੀਤੀ ਗਈ। ਕਾਰਜ ਸਾਧਕ ਅਫ਼ਸਰ ਅਵਤਾਰ ਸ਼ੇਖੜੀ ਨੇ ਕਿਹਾ ਕਿ ਵਿਧਾਇਕ ਨੀਨਾ ਮਿੱਤਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਨਗਰ ਕੌਂਸਲ ਵੱਲੋਂ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੁਹਿਮ ਵਿੱਚ ਲਵਿਸ਼ ਮਿੱਤਲ, ਪ੍ਰਧਾਨ ਨਗਰ ਕੌਂਸਲ ਰਿਤੇਸ਼ ਬਾਂਸਲ, ਸੀਨੀਅਰ ਵਾਇਸ ਪ੍ਰਧਾਨ ਦੇਸ ਰਾਜ, ਸੀਨੀਅਰ ਪ੍ਰਧਾਨ ਨਗਰ ਕਲਪਨਾ ਕੁਕਰੇਜਾ, ਕਾਰਜ ਸਾਧਕ ਅਫ਼ਸਰ ਅਵਤਾਰ ਸੇਖੜੀ, ਸੁਪਰਡੰਟ ਸੈਨੀਟੇਸ਼ਨ ਰਾਜੇਸ਼ ਕੁਮਾਰ, ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ, ਕੌਂਸਲਰ ਰਮਨਜੀਤ ਸਿੰਘ ਟਿਵਾਣਾ, ਰਾਜੇਸ਼ ਕੁਮਾਰ ਬਾਵਾ, ਕੌਂਸਲ ਦੇ ਸਫਾਈ ਕਰਮਚਾਰੀ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜਰ ਸਨ।

Punjabi Khabran


Recommended Posts