ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਕਿਸਾਨਾਂ ਦਾ 7 ਦਿਨਾਂ ਦਾ ਪੱਕਾ ਮੋਰਚਾ, 1 ਤੋਂ 7 ਸਤੰਬਰ ਤੱਕ ਧਰਨਾ
September 1, 2026
-2026-1-7-Chandigarh-Mohali-Farm

Dharaledar Bureau / Punjab

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਸੱਤ ਦਿਨਾਂ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਮੋਰਚੇ ਵਾਲੀ ਥਾਂ 'ਤੇ ਪਹੁੰਚ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਕਈ ਮੁੱਖ ਮੰਗਾਂ ਨੂੰ ਲੈ ਕੇ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਫਸਲਾਂ ਲਈ MSP ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਅਤੇ ਪੰਜਾਬ ਦੇ ਪਾਣੀਆਂ ਨਾਲ ਸਬੰਧਤ ਮੁੱਦੇ ਪ੍ਰਮੁੱਖ ਹਨ। ਕਿਸਾਨਾਂ ਨੇ ਪੰਜਾਬ ਦੇ BBMB ਵਿੱਚ ਹੱਕਾਂ ਅਤੇ ਨੁਮਾਇੰਦਗੀ ਦੀ ਬਹਾਲੀ ਦੀ ਮੰਗ ਵੀ ਰੱਖੀ ਹੈ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਸਤਾਵਿਤ ਭਾਰਤ-ਅਮਰੀਕਾ ਅਤੇ ਹੋਰ ਮੁਕਤ ਵਪਾਰ ਸਮਝੌਤਿਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਮੋਰਚੇ ਕਾਰਨ ਚੰਡੀਗੜ੍ਹ ਅਤੇ ਮੋਹਾਲੀ ਦੇ ਕੁਝ ਰਸਤਿਆਂ 'ਤੇ ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਅਤੇ ਪ੍ਰਸ਼ਾਸਨ ਵੱਲੋਂ ਬਦਲਵੇਂ ਰੂਟਾਂ ਸਬੰਧੀ ਪ੍ਰਬੰਧ ਕੀਤੇ ਗਏ ਹਨ। ਇਹ ਮੋਰਚਾ 7 ਸਤੰਬਰ ਤੱਕ ਜਾਰੀ ਰਹਿਣਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਕਿਸਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

2026 1 7 Chandigarh Mohali Farmers Protest Punjab Farmers Protest Kisan Morcha Msp Msp For Farmers Bbmb Skm Punjab Breaking News Punjab Latest News Farmers Protest Punjab Chandigarh News


Recommended Posts