ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਗੁਰਦੁਆਰਾ ਗੋਬਿੰਦਪੁਰਾ ਸਾਹਿਬ ਕੋਕੋਮਾਜਰੀ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕੰਮ ਹੋਇਆ ਸ਼ੁਰੂ
September 1, 2026
Punjabi-Khabran-Punjab-News-Brea

Dharaledar Bureau / Punjab

ਸੁਨਾਮ, 1 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਗੁਰਦੁਆਰਾ ਗੋਬਿੰਦਪੁਰਾ ਸਾਹਿਬ ਕੋਕੋਮਾਜਰੀ ਵਿਖੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵੱਲੋਂ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕਾਰਜ ਸ਼ੁਰੂ ਕਰਵਾਇਆ ਗਿਆ, ਜਿਸ ਵਿੱਚ ਸੰਗਤ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਹਿੱਸਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਦਿਨ ਇਲਾਕੇ ਦੀ ਸਮੁੱਚੀ ਸੰਗਤ ਅਤੇ ਗੁਰਦੁਆਰਾ ਕਮੇਟੀ ਲਈ ਬੇਹੱਦ ਭਾਗਾਂ ਵਾਲਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੋਬਿੰਦਪੁਰਾ ਸਾਹਿਬ ਕੋਕੋਮਾਜਰੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਪਵਿੱਤਰ ਗੁਰੂ ਘਰ ਹੈ ਅਤੇ ਇਸ ਮੁਕੱਦਸ ਅਸਥਾਨ ’ਤੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਦਾ ਕਾਰਜ ਸ਼ੁਰੂ ਹੋਣਾ ਸਮੁੱਚੀ ਸੰਗਤ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਸ੍ਰੀ ਅਮਨ ਅਰੋੜਾ ਨੇ ਸਮੁੱਚੀ ਸੰਗਤ ਨੂੰ ਇਸ ਪਵਿੱਤਰ ਕਾਰਜ ਦੀ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਕਾਰਜ ਸੰਗਤ ਦੇ ਸਹਿਯੋਗ ਅਤੇ ਗੁਰੂ ਸਾਹਿਬ ਦੀ ਮਿਹਰ ਨਾਲ ਸੁਚੱਜੇ ਢੰਗ ਨਾਲ ਅਤੇ ਸਮੇਂ ਸਿਰ ਮੁਕੰਮਲ ਹੋਵੇ ਅਤੇ ਸਮੁੱਚੀ ਸੰਗਤ ਨੂੰ ਚੜ੍ਹਦੀ ਕਲਾ ਵਿੱਚ ਰੱਖਣ। ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁੱਡ ਗਵਰਨੈਂਸ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਅੱਜ 102 ਨਵੀਆਂ ਸਰਕਾਰੀ ਸੇਵਾਵਾਂ ਦਾ ਆਨਲਾਈਨ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਘਰ ਬੈਠਿਆਂ ਆਪਣੇ ਮੋਬਾਈਲ ਫੋਨ ਰਾਹੀਂ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੈਨਸ਼ਨ, ਮਾਲ ਵਿਭਾਗ, ਟਰਾਂਸਪੋਰਟ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਨਹੀਂ ਰਹੇਗੀ। ਆਨਲਾਈਨ ਪ੍ਰਣਾਲੀ ਨਾਲ ਲੋਕ ਆਪਣੀ ਅਰਜ਼ੀ ਦੀ ਸਥਿਤੀ ਨੂੰ ਘਰ ਬੈਠਿਆਂ ਹੀ ਟਰੈਕ ਕਰ ਸਕਣਗੇ ਅਤੇ ਇਹ ਵੀ ਪਤਾ ਲਗਾ ਸਕਣਗੇ ਕਿ ਉਨ੍ਹਾਂ ਦੀ ਅਰਜ਼ੀ ਕਿਸ ਅਧਿਕਾਰੀ ਕੋਲ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਪ੍ਰਣਾਲੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ। ਨਿਰਧਾਰਤ ਸਮੇਂ ਅੰਦਰ ਸੇਵਾ ਨਾ ਮਿਲਣ ਦੀ ਸੂਰਤ ਵਿੱਚ ਅਰਜ਼ੀ ਆਪਣੇ ਆਪ ਉੱਚ ਅਧਿਕਾਰੀ ਕੋਲ ਐਸਕਲੇਟ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ ਸ਼ਹਿਰ ਦੇ ਪਤਵੰਤੇ ਸੱਜਣ ਤੇ ਭਾਰੀ ਸੰਖਿਆ ਵਿੱਚ ਸੰਗਤ ਹਾਜ਼ਰ ਸੀ।

Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News


Recommended Posts