ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ   
ਫੀਸ ਵਾਧੇ ਵਿਰੋਧੀ ਫਰੰਟ ਦੀ ਹੋਈ ਵੱਡੀ ਜਿੱਤ , ਫੀਸਾਂ ਦਾ ਕੁੱਲ ਵਾਧਾ ਹੋਇਆ ਵਾਪਸ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਵਿਦਿਆਰਥੀ ਮੋਰਚੇ ਨਾਲ ਕੀਤੀ ਮੀਟਿੰਗ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਰੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ।
September 1, 2026
Punjabi-Khabran

Dharaledar Bureau / Punjab

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਿਛਲੀ 20 ਦਿਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਜੋ ਦਿਨ-ਰਾਤ ਦਾ ਪੱਕਾ ਮੋਰਚਾ ਲੱਗਿਆ ਹੋਇਆ ਸੀ, ਉਸ ਦੀ ਅੱਜ ਵੱਡੀ ਜਿੱਤ ਹੋਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ ਵੱਲੋਂ ਫੀਸ ਵੱਧਦੇ ਵਿਰੋਧੀ ਫਰੰਟ(ਪੀ.ਐੱਸ.ਯੂ, ਪੀ.ਆਰ.ਐਸ.ਯੂ, ਐਸ.ਐਫ.ਆਈ, ਏ.ਆਈ.ਐਸ.ਐਫ, ਪੀ.ਐਸ.ਐਫ, ਪੀ.ਐਸ.ਯੂ(ਲ),ਅਗਰਗਾਮੀ ,ਡੀ.ਐਸ.ਓ, ਏ.ਆਈ.ਡੀ.ਐਸ.ਓ)ਨਾਲ ਇੱਕ ਲੰਬੀ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਵਾਈਸ ਚਾਂਸਲਰ, ਡੀਨ ਅਕਾਦਮਿਕ , ਸਿਹਤ ਮੰਤਰੀ ਬਲਵੀਰ ਸਿੰਘ ਅਤੇ ਹੋਰ ਅਧਿਕਾਰੀ ਵੀ ਸ਼ਾਮਿਲ ਸਨ । ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਫੀਸਾਂ ਵਿੱਚ ਕੀਤਾ ਕੁੱਲ ਵਾਧਾ ਵਾਪਸ ਕੀਤਾ ਜਾਵੇਗਾ ਅਤੇ ਭਰਾਈਆਂ ਹੋਈਆਂ ਫੀਸਾਂ ਅਗਲੇ ਸਮੈਸਟਰ ਵਿੱਚ ਐਡਜਸਟ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਹੋਸਟਲਾਂ ਦੀ ਮੁਰੰਮਤ ਵਾਸਤੇ 2 ਕਰੋੜ 87 ਲੱਖ ਦੀ ਗਰਾਂਟ ਪਾਸ ਕੀਤੀ ਗਈ, ਚਾਰ ਨਵੇਂ ਹੋਸਟਲ ਬਣਾਉਣ ਦਾ ਵਾਅਦਾ ਕੀਤਾ ਗਿਆ, ਜੋ ਕਿ ਨਵੰਬਰ ਵਿੱਚ ਸ਼ੁਰੂ ਹੋਣੇ ਹਨ, 24 ਨਵੇਂ ਵਾਟਰ ਕੂਲਰ, ਗੋਲ ਮਾਰਕੀਟ ਅਤੇ ਭਗਵਾਨ ਦਾਸ ਕੰਟੀਨ ਦਾ ਪਿਛਲਾ ਪਾਰਕ ਨੂੰ ਪੱਕਾ ਕਰਨ ਦੀਆਂ ਮੰਗਾਂ ਵੀ ਮੰਨੀਆਂ ਗਈਆਂ। ਸਿਹਤ ਮੰਤਰੀ ਬਲਵੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਦੇ 150 ਕਰੋੜ ਦਾ ਕਰਜ਼ਾ ਮਾਫ ਕਰਨ ਦੀ ਗੱਲ ਵੀ ਕਹੀ। ਪ੍ਰਸ਼ਾਸਨ ਵੱਲੋਂ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਵਿਦਿਆਰਥੀਆਂ ਵਿੱਚ ਆ ਕੇ ਲਿਖਤੀ ਮੰਗਾਂ ਤੇ ਬਣੀ ਸਹਿਮਤੀ ਦੇ ਪੱਤਰ ਨੂੰ ਮੋਰਚੇ ਨੂੰ ਸੌਂਪਿਆ। ਅਖੀਰ ਵਿੱਚ ਫੀਸ ਵਾਧੇ ਵਿਰੋਧੀ ਫਰੰਟ ਦੇ ਆਗੂਆਂ ਵੱਲੋਂ ਮੋਰਚੇ ਦੀ ਜਿੱਤ ਦਾ ਐਲਾਨ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਸੰਘਰਸ਼ ਸਦਕਾ ਮੋਰਚੇ ਦੀਆਂ ਸਾਰੀਆਂ ਮੰਗਾਂ ਪ੍ਰਸ਼ਾਸਨ ਨੇ ਮੰਨੀਆਂ ਹਨ ਅਤੇ ਇਹ ਲੜਾਈ ਸਿਰਫ ਫੀਸਾਂ ਦੀ ਨਾ ਹੋ ਕੇ ਸਿੱਖਿਆ ਦੇ ਨਿੱਜੀਕਰਨ ਦੇ ਖਿਲਾਫ ਸੀ। ਉਹਨਾਂ ਕਿਹਾ ਕਿ 150 ਕਰੋੜ ਦਾ ਕਰਜ਼ਾ ਮਾਫ ਕਰਵਾਉਣ ਲਈ ਯੂਨੀਵਰਸਿਟੀ ਦੇ ਟੀਚਿੰਗ, ਨੌਨ-ਟੀਚਿੰਗ ਤੇ ਵਿਦਿਆਰਥੀਆਂ ਦਾ ਸਾਂਝਾਂ ਮੰਚ ਉਸਾਰ ਕੇ ਤਿੱਖਾ ਸੰਘਰਸ਼ ਲੜਿਆ ਜਾਵੇਗਾ।

Punjabi Khabran


Recommended Posts