September 2, 2026
Dharaledar Bureau / Punjab
ਭਾਰਤ ਦੇ ਚੋਣ ਕਮਿਸ਼ਨ ਨੇ ਪਟਿਆਲਾ ਦੇ ਮੰਡਲ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਸਪੈਸ਼ਲ ਇੰਟੈਸਿਵ ਰਵੀਜ਼ਨ-2026ਸਬੰਧੀ ਪਟਿਆਲਾ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ, 13-ਪਟਿਆਲਾ ਦੇ ਐਮ.ਪੀ., ਸਮੂਹ ਐਮ.ਐਲ.ਏ ਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ-2026 ਦੇ ਨੋਟਿਸ ਪੜਾਅ ਤੇ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਸਿਵ ਰਵੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਿੰਨ ਦੌਰੇ ਕਰਨਗੇ। ਇਸ ਮੌਕੇ ਵਿਨੈ ਬੁਬਲਾਨੀ ਨੇ ਇਸ ਗੱਲ ਉਪਰ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਤੋਂ ਬਾਹਰ ਨਾ ਰਹੇ। ਉਨ੍ਹਾਂ ਦੱਸਿਆ ਕਿ ਜੇਕਰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੌਰਾਨ ਕਿਸੇ ਨਾਗਰਿਕ ਦਾ ਨਾਮ ਡਰਾਫਟ ਵੋਟਰ ਸੂਚੀ ਵਿੱਚੋਂ ਬਾਹਰ ਰਹਿ ਗਿਆ ਹੈ ਅਤੇ ਜਾਂ ਕੋਈ ਆਪਣੀ ਨਵੀਂ ਵੋਟ ਬਣਵਾਉਣਾ ਚਾਹੁੰਦਾ ਹੈ ਤਾਂ ਉਹ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਫਾਰਮ ਭਰਕੇ ਸਮੇਤ ਲੋੜੀਂਦੇ ਦਸਤਾਵੇਜਾਂ ਦੇ ਆਪਣੇ ਬੀ.ਐਲ.ਓ ਨਾਲ 12 ਸਤੰਬਰ ਤੱਕ ਸੰਪਰਕ ਕਰੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਜ਼ਿਲ੍ਹਾ ਪਟਿਆਲਾ ਦੇ ਸਮੂਹ 1861 ਪੋਲਿੰਗ ਸਟੇਸ਼ਨਾਂ ’ਤੇ ਮਿਤੀ 06 ਸਤੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਇਸ ਸਬੰਧੀ ਸਮੂਹ ਸਿਆਸੀ ਪਾਰਟੀਆਂ ਆਪਣੇ-ਆਪਣੇ ਬੀਐਲਏਜ ਨੂੰ ਸੂਚਿਤ ਕਰਨ ਕਿ ਇਸ ਦਿਨ ਸਾਰੇ ਬੀਐਲਓਜ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸਆਈਆਰ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਉਤੇ ਬਣੇ ਹੈਲਪਡੈਸਕ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਵਿਨੈ ਬੁਬਲਾਨੀ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵਿਜ਼ਨ- ਵਿਸ਼ੇਸ਼ ਗਹਿਰਾਈ ਵਾਲੀ ਵੋਟਰ ਸੂਚੀ ਦੀ ਸੋਧ ਦਾ ਮੁੱਖ ਉਦੇਸ਼ ਸ਼ੁੱਧ, ਸਹੀ ਅਤੇ ਤੁਰੱਟੀ-ਰਹਿਤ ਵੋਟਰ ਸੂਚੀਆਂ ਤਿਆਰ ਕਰਨਾ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਰਹੇ।ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ, ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਸਹੀ ਅਤੇ ਸ਼ੁੱਧ ਵੋਟਰ ਸੂਚੀ ਬਹੁਤ ਜ਼ਰੂਰੀ ਹੈ। ਇਸ ਲਈ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਣ ਲਈ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ, ਤਸਦੀਕ ਅਤੇ ਸ਼ੁੱਧੀਕਰਨ ਕੀਤਾ ਜਾਣਾ ਲਾਜ਼ਮੀ ਹੈ। ਵਿਨੈ ਬੁਬਲਾਨੀ ਨੇ ਦੱਸਿਆ ਕਿ ਮਿਤੀ 13 ਅਗਸਤ ਤੋਂ ਮਿਤੀ 31 ਅਗਸਤ 2026 ਤੱਕ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਫਾਰਮ 6 ਨੰਬਰ 13973, ਫਾਰਮ 6ਏ 36, ਫਾਰਮ 7 ਨੰਬਰ 184 ਅਤੇ ਫਾਰਮ 8 ਨੰਬਰ 4242 ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੋਟਰ 01 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੈ, ਉਹ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਫਾਰਮ ਨੰਬਰ 6 ਦੇ ਨਾਲ ਘੋਸ਼ਣਾ ਪੱਤਰ ਜਮ੍ਹਾਂ ਕਰਵਾ ਸਕਦਾ ਹੈ। ਇਸੇ ਤਰ੍ਹਾਂ ਫਾਰਮ 6ਏ (ਐਨਆਰਆਈ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ), ਫਾਰਮ 7 (ਨਾਮ ਕਟਵਾਉਣ ਲਈ) ਅਤੇ ਫਾਰਮ 8 (ਸੋਧ ਅਤੇ ਇੱਕ ਸਥਾਨ ਤੋਂ ਦੂਜੇ ਸਥਾਨ ’ਤੇ ਤਬਦੀਲੀ ਲਈ) ਵੀ ਉਕਤ ਸਮੇਂ ਦੌਰਾਨ ਜਮ੍ਹਾਂ ਕਰਵਾਏ ਜਾ ਸਕਦੇ ਹਨ। ਉਕਤ ਮਿਆਦ ਦੌਰਾਨ ਪ੍ਰਾਪਤ ਸਾਰੇ ਦਾਅਵਿਆਂ ਅਤੇ ਇਤਰਾਜ਼ਾਂ ਦਾ 08 ਅਕਤੂਬਰ 2026 ਤੱਕ ਨਿਪਟਾਰਾ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01.10.2026 ਦੇ ਸੰਦਰਭ ਵਿੱਚ 12.10.2026 (ਸੋਮਵਾਰ) ਨੂੰ ਕੀਤੀ ਜਾਵੇਗੀ। ਵੋਟਰ ਆਪਣੀ ਸਹੂਲਤ ਅਨੁਸਾਰ ਇਹ ਫਾਰਮ ਨੰਬਰ ਆਨਲਾਈਨ voters.eci.gov.in ਤੇ ਜਾ ECINET Mobile App ਤੇ ਵੀ ਭਰ ਸਕਦੇ ਹਨ। ਮੰਡਲ ਕਮਿਸ਼ਨਰ ਨੇ ਸਮੂਹ ਈ.ਆਰ.ਓਜ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਸਾਰੇ ਬੀਐਲਓਜ ਅਤੇ ਸੁਪਰਵਾਈਜ਼ਰੀ ਅਫ਼ਸਰ ਨੂੰ ਈਆਰਓਜ ਵੱਲੋਂ ਲੋੜੀਂਦੀ ਅਤੇ ਯੋਗ ਸਿਖਲਾਈ ਪ੍ਰਦਾਨ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਦੀ ਨਵੀ ਵੋਟ ਦਰਜ਼ ਕਰਾਉਣਾ ਅਤੇ ਵੋਟਰ ਸੂਚੀ ਵਿੱਚੋ ਨਾਮ ਕਟਵਾਉਣ ਖਾਸ ਕਰਕੇ ਫਾਰਮ 7 ਰਾਹੀਂ ਹੋਣ ਵਾਲੀਆਂ ਕੱਟੀਆਂ ਵੋਟਾਂ ਦੀ ਪ੍ਰਤੀਸ਼ਤਤਾ 'ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾਵੇ। ਹਰੇਕ ਵਿਧਾਨ ਸਭਾ ਹਲਕੇ ਵਿੱਚ ਸਭ ਤੋਂ ਵੱਧ ਨਵੀਆਂ ਵੋਟਾਂ ਵਾਲੇ 20 ਪੋਲਿੰਗ ਸਟੇਸ਼ਨਾਂ ਅਤੇ ਸਭ ਤੋਂ ਵੱਧ ਕੱਟੀਆਂ ਵੋਟਾਂ ਵਾਲੇ 20 ਪੋਲਿੰਗ ਸਟੇਸ਼ਨਾਂ ਦੀ ਮੁੜ ਤਸਦੀਕ ਕੀਤੀ ਜਾਵੇ। ਇਸ ਤੋਂ ਬਿਨ੍ਹਾਂ ਜ਼ਿਲ੍ਹੇ ਦੇ ਉਹ ਵਿਧਾਨ ਸਭਾ ਹਲਕੇ, ਜਿੱਥੇ ਕੱਟੀਆਂ ਵੋਟਾਂ ਅਤੇ/ਜਾਂ ਨਵੀਂਆਂ ਜੁੜੀਆਂ ਵੋਟਾਂ ਦੀ ਦਰ ਜ਼ਿਲ੍ਹੇ ਦੀ ਔਸਤ ਦਰ ਨਾਲੋਂ 1% ਜਾਂ ਇਸ ਤੋਂ ਵੱਧ ਹੈ ਜਾਂ ਕਿਸੇ ਵੀ ਹਲਕੇ ਵਿੱਚ ਇਹ ਦਰ 3% ਤੋਂ ਵੱਧ ਹੈ, ਨੂੰ ਰੋਲ ਆਬਜ਼ਰਵਰ ਵੱਲੋਂ ਵਿਸ਼ੇਸ਼ ਤੌਰ 'ਤੇ ਜਾਂਚਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ ਦੌਰਾਨ ਮੈਪਿੰਗ ਤੋਂ ਵਾਂਝੇ ਰਹੇ 84347 ਵੋਟਰਾਂ ਤੇ 195078 ਵੋਟਰਾਂ ਦੀਆਂ ਕੁਝ ਕਮੀਆਂ ਪੇਸ਼ੀਆਂ ਰਹਿਣ ਕਰਕੇ ਇਨ੍ਹਾਂ ਵੋਟਰਾਂ ਨੂੰ ਮਿਤੀ 13 ਅਗਸਤ 2026 ਤੋਂ ਬੀ.ਐਲ.ਓਜ਼ ਵੱਲੋਂ ਕੁਲ 279425 ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਦਸਤਾਵੇਜ਼ ਵੀ ਬੀ.ਐਲ.ਓਜ਼ ਵੱਲੋਂ ਇਕੱਠੇ ਕੀਤੇ ਜਾ ਰਹੇ ਹਨ। ਨੋਟਿਸਾਂ ਦੀ ਸੁਣਵਾਈ ਸਬੰਧਤ ਚੋਣਕਰਾ ਰਜਿਸਟ੍ਰੇਸ਼ਨ ਅਫਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ/ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤੀ ਜਾਵੇਗੀ, ਇਨ੍ਹਾਂ ਸਾਰੇ ਨੋਟਿਸਾਂ ਦਾ ਨਿਪਟਾਰਾ 08 ਅਕਤੂਬਰ 2026 ਤੱਕ ਕੀਤਾ ਜਾਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਵਿਨੈ ਬੁਬਲਾਨੀ ਨੂੰ ਜੀ ਆਇਆਂ ਆਖਦਿਆਂ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਸਿਵ ਰਵੀਜ਼ਨ ਦੀ ਪੜਾਅਵਾਰ ਸਮੁਚੀ ਜਾਣਕਾਰੀ ਰੋਲ ਆਬਜ਼ਰਵਰ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਐਸਆਈਆਰ ਨੂੰ ਨਿਰਵਿਘਨ ਤੇ ਸਮੇਂ ਸਿਰ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਬੈਠਕ ਦੌਰਾਨ ਸਾਰੇ ਈਆਰਓਜ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
Punjabi Khabran Punjab News Breaking News Latest News Today News Punjabi News Today Punjab Breaking Live Updates Top Headlines Viral News Exclusive News Big News News Update Daily News Trending News