ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, 7 ਮੰਤਰੀਆਂ ਦੇ ਘਰਾਂ ਬਾਹਰ ਧਰਨੇ
September 13, 2026
Farmers-Dharna-Punjab-Farmer-New

ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, 7 ਮੰਤਰੀਆਂ ਦੇ ਘਰਾਂ ਬਾਹਰ ਧਰਨੇ

Prabhsimran Singh / Chandigarh

ਕਿਸਾਨ ਮਜ਼ਦੂਰ ਮੋਰਚਾ (KMM) ਵੱਲੋਂ ਸੋਮਵਾਰ ਤੋਂ ਪੰਜਾਬ ਸਰਕਾਰ ਖ਼ਿਲਾਫ਼ 5 ਦਿਨਾਂ ਦਾ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਕਿਸਾਨ ‘ਆਪ’ ਦੇ 7 ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਰਿਹਾਇਸ਼ਾਂ ਬਾਹਰ ਧਰਨੇ ਦੇਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ’ਤੇ ਗੱਲਬਾਤ ਨਾ ਕੀਤੀ ਤਾਂ 16 ਸਤੰਬਰ ਨੂੰ ਹੋਰ ਤਿੱਖੇ ਅੰਦੋਲਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ। ਕਿਸਾਨਾਂ ਦਾ ਮੁੱਖ ਗੁੱਸਾ ਝੋਨੇ ਲਈ ਬਿਜਲੀ ਸਪਲਾਈ ਅਤੇ DAP-ਯੂਰੀਆ ਦੀ ਘਾਟ ਨੂੰ ਲੈ ਕੇ ਹੈ। ਇਸ ਤੋਂ ਇਲਾਵਾ ਕਿਸਾਨ MSP ’ਤੇ ਫ਼ਸਲਾਂ ਦੀ ਖਰੀਦ, ਕਰਜ਼ਾ ਮੁਆਫ਼ੀ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ, ਜ਼ਮੀਨ ਐਕਵਾਇਰਮੈਂਟ ਅਤੇ ਪ੍ਰੀਪੇਡ ਬਿਜਲੀ ਮੀਟਰਾਂ ਸਮੇਤ ਕਈ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਪ੍ਰਦਰਸ਼ਨ ਜੰਡਿਆਲਾ, ਸੁਨਾਮ, ਭੋਆ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਲੁਧਿਆਣਾ ਅਤੇ ਫਰੀਦਕੋਟ ਵਿੱਚ ਹੋਣਗੇ।

Farmers Dharna Punjab Farmer News Punjab Speaker Residence Protest News Feed


Recommended Posts