September 14, 2026
ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ
Prabhsimran Singh / Chandigarh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਵੱਲੋਂ 18 ਸਤੰਬਰ ਤੋਂ ਕੱਢੀ ਜਾਣ ਵਾਲੀ ‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਸਪਲਾਈ ਕਰਨ ਵਾਲੇ ਹੀ ਹੁਣ ਨਸ਼ਿਆਂ ਖ਼ਿਲਾਫ਼ ਯਾਤਰਾ ਕੱਢ ਰਹੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੀ 533 ਕਿਲੋਮੀਟਰ ਕੌਮਾਂਤਰੀ ਸਰਹੱਦ ਹੈ ਅਤੇ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਪੁਲੀਸ ਵੱਲੋਂ ਕਾਬੂ ਕੀਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਵੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਫੜੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਪੁਲੀਸ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਵਿੱਚੋਂ ਵੀ ਨਸ਼ੇ ਬਰਾਮਦ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਭਾਜਪਾ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਪੁਲੀਸ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਂਗਸਟਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਗੈਂਗਸਟਰਾਂ ਨੂੰ ਵੀ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਰਿਹਾ ਹੈ।
Aap Punjab Amit Shah Anti Drug Campagion Bhagwant Maan Bjp Nasha Mukt Yatra Bjp Vs Aap Breaking News India Politics Latest Punjab News Nitin Nabin Punjab Poilitics News