ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
17 ਸਤੰਬਰ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ
September 15, 2026
News-Feed-Punjab-News-Shri-Akaal

17 ਸਤੰਬਰ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਯਾਤਰਾ ਦਾ ਤੀਜਾ ਪੜਾਅ

Prabhsimran Singh / Punjab

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ। ਮੀਟਿੰਗ ਦੌਰਾਨ ਮੀਰੀ-ਪੀਰੀ ਖ਼ਾਲਸਾ ਯਾਤਰਾ ਦੇ ਤੀਜੇ ਤੇ ਅਖ਼ੀਰੀ ਪੜਾਅ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ 17 ਸਤੰਬਰ ਤੋਂ ਯਾਤਰਾ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ, ਜਦਕਿ ਇਹ ਯਾਤਰਾ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗੀ। ਇਸ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਕਲ ਪ੍ਰਧਾਨਾਂ, ਬਲਾਕ ਆਗੂਆਂ ਅਤੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼ੁਰੂ ਕੀਤੀ ਇਸ ਯਾਤਰਾ ਰਾਹੀਂ ਜਾਤ-ਪਾਤ ਤੋਂ ਉੱਪਰ ਉੱਠਣ, ਭਾਈਚਾਰਕ ਸਾਂਝ ਮਜ਼ਬੂਤ ਕਰਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਲੋਕਾਂ ਵੱਲੋਂ ਯਾਤਰਾ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਸਮੇਤ ਕਈ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।

News Feed Punjab News Shri Akaal Takht Sahib


Recommended Posts