September 15, 2026
ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ
Prabhsimran Singh / Chandigarh
ਪੰਜਾਬ ਕਾਂਗਰਸ ਵੱਲੋਂ ਸੰਗਰੂਰ ਦੇ ਪਿੰਡ ਤੂਰਬੰਜਾਰਾ ਵਿਖੇ ਗੁਲਜ਼ਾਰ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰ ਰਹੇ ਹਨ, ਜਦਕਿ ਨਵ-ਨਿਯੁਕਤ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕਾਂਗਰਸ ਵੱਲੋਂ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕੀਤਾ ਜਾਵੇਗਾ। ਕਾਂਗਰਸ ਦਾ ਦੋਸ਼ ਹੈ ਕਿ ਗੁਲਜ਼ਾਰ ਸਿੰਘ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਵਿੱਤ ਮੰਤਰੀ ਚੀਮਾ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਪਾਰਟੀ ਵੱਲੋਂ ਚੀਮਾ ਖ਼ਿਲਾਫ਼ ਕੇਸ ਦਰਜ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਰਾਣਾ ਕੇ.ਪੀ., ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਵਿਜੈ ਇੰਦਰ ਸਿੰਗਲਾ, ਸੁਖਪਾਲ ਸਿੰਘ ਖਹਿਰਾ ਅਤੇ ਸਾਧੂ ਸਿੰਘ ਧਰਮਸੋਤ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰ
Punjab Congress Gulzar Singh Suicide Case Sangrur News Chandigarh Protest Raja Warring Sachin Pilot Harpal Singh Cheema Punjab Politics Congress Protest Punjab News