ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਲੁਧਿਆਣਾ ’ਚ ਟਰੱਕ ਡਰਾਈਵਰ ਨਾਲ ਉਲਝੀ Aap ਵਿਧਾਇਕਾ
September 15, 2026
Udhiana-Aap-Mla-Rajinderpal-Kaur

ਲੁਧਿਆਣਾ ’ਚ ਟਰੱਕ ਡਰਾਈਵਰ ਨਾਲ ਉਲਝੀ Aap ਵਿਧਾਇਕਾ

Prabhsimran Singh / Ludhiana

ਪੰਜਾਬ ਵਿੱਚ ਸੱਤਾ ਧਿਰ ਦੇ ਆਗੂਆਂ ਦੀ ਕਥਿਤ ਧੱਕੇਸ਼ਾਹੀ ਦਾ ਇੱਕ ਹੋਰ ਮਾਮਲਾ ਚਰਚਾ ਵਿੱਚ ਆਇਆ ਹੈ। ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵਾਇਰਲ ਸੀਸੀਟੀਵੀ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਵਿਧਾਇਕਾ ਦੀ ਗੱਡੀ ਇੱਕ ਟਰੱਕ ਦੇ ਪਿੱਛੇ ਸੀ। ਟਰੱਕ ਵੱਲੋਂ ਰਸਤਾ ਦੇਣ ਵਿੱਚ ਦੇਰੀ ਹੋਣ ਤੋਂ ਬਾਅਦ ਟਰੱਕ ਨੂੰ ਰੁਕਵਾਇਆ ਗਿਆ। ਵਿਧਾਇਕਾ ਗੱਡੀ ਵਿੱਚੋਂ ਉਤਰ ਕੇ ਟਰੱਕ ਡਰਾਈਵਰ ਕੋਲ ਜਾਂਦੀ ਹੈ ਅਤੇ ਉਸ ਨੂੰ ਹੇਠਾਂ ਉਤਰਨ ਲਈ ਕਹਿੰਦੀ ਦਿਖਾਈ ਦਿੰਦੀ ਹੈ। ਇਸ ਦੌਰਾਨ ਦੋਵਾਂ ਵਿਚਕਾਰ ਬਹਿਸ ਹੁੰਦੀ ਹੈ ਅਤੇ ਵਿਧਾਇਕਾ ਵੱਲੋਂ ਡਰਾਈਵਰ ਨੂੰ ਕਥਿਤ ਤੌਰ ’ਤੇ ਥੱਪੜ ਮਾਰਿਆ ਜਾਂਦਾ ਹੈ। ਦੂਜੇ ਪਾਸੇ, ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਥੱਪੜ ਮਾਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਘਟਨਾ ਡਾਬਾ ਰੋਡ ਦੀ ਹੈ। ਉਨ੍ਹਾਂ ਮੁਤਾਬਕ ਇਲਾਕਾ ਨਿਵਾਸੀਆਂ ਵੱਲੋਂ ਟਰੱਕ ਚਾਲਕ ਦੇ ਲਾਪਰਵਾਹੀ ਨਾਲ ਵਾਹਨ ਚਲਾਉਣ ਦੀ ਸ਼ਿਕਾਇਤ ਮਿਲੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡਰਾਈਵਰ ਤੋਂ ਵਾਹਨ ਦੀਆਂ ਚਾਬੀਆਂ ਮੰਗੀਆਂ ਸਨ ਅਤੇ ਹੱਥ ਉੱਪਰ ਕਰਨ ਦੀ ਘਟਨਾ ਨੂੰ ਵਿਰੋਧੀ ਧਿਰ ਵੱਲੋਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਵਿਧਾਇਕਾ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਡਾਬਾ ਪੁਲੀਸ ਨੂੰ ਦਿੱਤੀ ਗਈ ਅਤੇ ਡਰਾਈਵਰ ਤੇ ਚਾਬੀਆਂ ਪੁਲੀਸ ਹਵਾਲੇ ਕਰ ਦਿੱਤੀਆਂ ਗਈਆਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਇੱਕ ਹੋਰ ਵੀਡੀਓ ਹੈ, ਜਿਸ ਵਿੱਚ ਡਰਾਈਵਰ ਆਪਣੀ ਗਲਤੀ ਮੰਨ ਰਿਹਾ ਹੈ। ਮਾਮਲਾ ਹੁਣ ਵਾਇਰਲ ਵੀਡੀਓ ਕਾਰਨ ਚਰਚਾ ਵਿੱਚ ਹੈ।

Udhiana Aap Mla Rajinderpal Kaur Chhina Truck Driver Daba Road Viral Video Punjab News Aam Aadmi Party Ludhiana South Slap Controversy Punjab Politics Truck Driver Dispute News Feed


Recommended Posts