September 16, 2026
ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼
Prabhsimran Singh / Punjab
ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਪੁਲੀਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਐੱਸਪੀ ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਮੁਤਾਬਕ ਅਦਾਲਤ ਨੇ ਮਾਮਲੇ ਦੀ ਸਟੇਟਸ ਰਿਪੋਰਟ ਵੀ ਮੰਗੀ ਹੈ। ਫਿਲਹਾਲ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਕਰ ਰਹੀ ਹੈ। ਡੀਐੱਸਪੀ ਨੇ ਕਿਹਾ ਕਿ ਜਾਂਚ ਨਾਲ ਜੁੜੇ ਤੱਥ ਇਸ ਸਮੇਂ ਜਨਤਕ ਨਹੀਂ ਕੀਤੇ ਜਾ ਸਕਦੇ। ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇੱਕ ਪ੍ਰੋਗਰਾਮ ਦੌਰਾਨ ਪਿੰਡ ਵਿੱਚ ਨਸ਼ੇ ਦੇ ਮੁੱਦੇ ’ਤੇ ਸਵਾਲ ਚੁੱਕੇ ਸਨ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਥਾਨਕ ਆਗੂਆਂ ’ਤੇ ਦਬਾਅ ਬਣਾਉਣ ਦੇ ਦੋਸ਼ ਲਗਾਏ ਗਏ ਸਨ, ਜਦਕਿ ਮਾਮਲੇ ਦੀ ਜਾਂਚ ਜਾਰੀ ਹੈ।
Punjab News Dirba Gulzar Singh Toor Banjara Punjab Haryana High Court Harpal Singh Cheema Punjab Police Sit Sangrur News Suicide Case Investigation