Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ
September 16, 2026
Punjab-Power-Crisis-Electricity-

ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ

Prabhsimran Singh / Patiala

ਪੰਜਾਬ ਵਿੱਚ ਲਗਾਤਾਰ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਨੇ ਸੂਬਾ ਸਰਕਾਰ, PSPCL ਅਤੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਵਿੱਚ ਹਾਲੀਆ ਦਿਨਾਂ ਦੌਰਾਨ ਉਦਯੋਗਾਂ ਅਤੇ ਹੋਰ ਖਪਤਕਾਰਾਂ ਵੱਲੋਂ ਲੰਬੇ ਬਿਜਲੀ ਕੱਟਾਂ ਨੂੰ ਲੈ ਕੇ ਵਿਰੋਧ ਦਰਜ ਕਰਵਾਇਆ ਗਿਆ ਹੈ। ਪਰਉਪਕਾਰ ਸਿੰਘ ਘੁੰਮਣ ਅਤੇ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਦੌਰਾਨ ਆਗੂਆਂ ਨੇ 14 ਸਤੰਬਰ ਨੂੰ PSPCL ਦੇ CMD ਬਸੰਤ ਗਰਗ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਨਿਖੇਧੀ ਕੀਤੀ। ਸਰਕਾਰ ਨੇ ਗਰਗ ਦੀ ਥਾਂ ਗੁਰਕੀਰਤ ਕਿਰਪਾਲ ਸਿੰਘ ਨੂੰ PSPCL ਦੇ CMD ਦੀ ਜ਼ਿੰਮੇਵਾਰੀ ਸੌਂਪੀ ਹੈ। ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੀਆਂ ਨਾਕਾਮੀਆਂ ਦਾ ਠੀਕਰਾ CMD ਸਿਰ ਭੰਨਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਦਿਆਂ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੂੰ ਮੰਤਰੀ ਮੰਡਲ ਤੋਂ ਹਟਾਉਣ ਅਤੇ ਬਿਜਲੀ ਸੰਕਟ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ। ਉਧਰ, ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਬਿਜਲੀ ਸਪਲਾਈ ਨੂੰ ਸੁਧਾਰਨ ਲਈ ਕਦਮ ਚੁੱਕੇ ਗਏ ਹਨ ਅਤੇ ਪਾਵਰ ਮੰਤਰੀ ਨੇ 15 ਸਤੰਬਰ ਤੋਂ ਲੰਬੇ ਕੱਟ ਖ਼ਤਮ ਹੋਣ ਦਾ ਦਾਅਵਾ ਕੀਤਾ ਸੀ।

Punjab Power Crisis Electricity Cuts Shiromani Akali Dal Sad Protest Pspcl Tarunpreet Singh Sond Basant Garg Gurkirat Kirpal Singh Punjab Government Punjab Electricity Power Cuts Punjab News News Feed News Explore Breaking News


Recommended Posts