September 16, 2026
ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ
Prabhsimran Singh / Jalandhar
ਜਲੰਧਰ ਦੇ ਡੀ.ਏ.ਵੀ. ਕਾਲਜ ਵਿੱਚ ਬੀਤੇ ਦਿਨੀਂ ਗੀਤ ਦੀ ਸ਼ੂਟਿੰਗ ਦੌਰਾਨ ਕਥਿਤ ਤੌਰ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਹਰਿੰਦਰਪਾਲ ਸਿੰਘ ਨਿੱਝਰ ਖ਼ਿਲਾਫ਼ ਪੁਲੀਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਕਾਲਜ ਦੇ ਪ੍ਰੋਫ਼ੈਸਰ ਐੱਮ.ਪੀ. ਸਿੰਘ ਨੇ ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਕਾਲਜ ਮੈਨੇਜਮੈਂਟ ਕਮੇਟੀ ਨੂੰ ਚਿੱਠੀ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਸੀ। ਏ.ਡੀ.ਸੀ.ਪੀ. ਜਲੰਧਰ-1 ਮੁਖਤਿਆਰ ਰਾਏ ਨੇ ਦੱਸਿਆ ਕਿ ਸ਼ੂਟਿੰਗ ਦੌਰਾਨ ਨਿੱਝਰ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਈ ਸੀ, ਜਿਸ ਵਿੱਚ ਉਸ ਦੇ ਨਾਲ ਮੌਜੂਦ ਸਾਥੀਆਂ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਪੁਲੀਸ ਮੁਤਾਬਕ ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 1 ਵਿਖੇ BNS ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ
Jalandhar Dav College Punjabi Singer Harinderpal Singh Nijhar Nijhar Punjab Police Weapon Display Bns Social Media Punjab News Jalandhar News