Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ
September 17, 2026
Enforcement-Directorate-Ed-Harch

Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ

Prabhsimran Singh / Chandigarh

ਐਨਫੋਰਸਮੈਂਟ ਡਾਇਰੈਕਟੋਰੇਟ (ED) ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਕਥਿਤ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕਰੇਗੀ। ਸ਼ਾਰਦਾ ਇਸ ਸਮੇਂ ਮਾਡਲ ਜੇਲ੍ਹ ਬੁੜੈਲ, ਚੰਡੀਗੜ੍ਹ ਵਿੱਚ ਨਿਆਂਇਕ ਹਿਰਾਸਤ ’ਚ ਹੈ। ED ਦੇ ਸਪੈਸ਼ਲ ਪਬਲਿਕ ਪ੍ਰੌਸੀਕਿਊਟਰ ਨੇ ਚੰਡੀਗੜ੍ਹ ਦੀ ਵਿਸ਼ੇਸ਼ PMLA ਅਦਾਲਤ ਵਿੱਚ ਸ਼ਾਰਦਾ ਦੇ ਪ੍ਰੋਡਕਸ਼ਨ ਵਾਰੰਟ ਲਈ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਅਰਜ਼ੀ ’ਤੇ ਨੋਟਿਸ ਜਾਰੀ ਕਰਦਿਆਂ ਉਸ ਨੂੰ 18 ਸਤੰਬਰ 2026 ਨੂੰ ਅਦਾਲਤ ਵਿੱਚ ਸਰੀਰਕ ਤੌਰ ’ਤੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲਾ 16 ਅਕਤੂਬਰ 2025 ਨੂੰ ਦਰਜ CBI ਕੇਸ ਨਾਲ ਜੁੜਿਆ ਹੈ। ਸ਼ਿਕਾਇਤਕਰਤਾ ਆਕਾਸ਼ ਬੱਤਾ ਦੇ ਦੋਸ਼ਾਂ ਮੁਤਾਬਕ, ਤਤਕਾਲੀ DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੇ ਇੱਕ ਕੇਸ ਵਿੱਚ ਅਨੁਕੂਲ ਕਾਰਵਾਈ ਅਤੇ ਕਾਰੋਬਾਰ ਖ਼ਿਲਾਫ਼ ਕੋਈ ਜਬਰੀ ਕਾਰਵਾਈ ਨਾ ਕਰਨ ਦੇ ਬਦਲੇ ਕਥਿਤ ਤੌਰ ’ਤੇ ਕ੍ਰਿਸ਼ਨੂੰ ਸ਼ਾਰਦਾ ਰਾਹੀਂ ਰਿਸ਼ਵਤ ਮੰਗੀ ਸੀ। CBI ਦੇ ਰਿਕਾਰਡ ਮੁਤਾਬਕ ਸ਼ਾਰਦਾ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਤਹਿਤ ED ਨੇ ਅਪ੍ਰੈਲ 2026 ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ 11 ਟਿਕਾਣਿਆਂ ’ਤੇ ਤਲਾਸ਼ੀ ਲਈ ਸੀ।

Enforcement Directorate Ed Harcharan Singh Bhullar Krishanu Sharda Punjab Police Cbi Bribery Case Money Laundering Pmla Chandigarh Court Punjab News Chandigarh News Big Breaking News News Feed News Explore


Recommended Posts