Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਊਧਮਪੁਰ ’ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, Jem ਨਾਲ ਜੁੜੇ 2 ਸ਼ੱਕੀ ਦਹਿਸ਼ਤਗਰਦ ਢੇਰ
September 17, 2026
Udhampur-Jammu-Kashmir-Jem-Jaish

ਊਧਮਪੁਰ ’ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ, Jem ਨਾਲ ਜੁੜੇ 2 ਸ਼ੱਕੀ ਦਹਿਸ਼ਤਗਰਦ ਢੇਰ

Prabhsimran Singh / Jammu Kashmir

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਦੂਰ-ਦੁਰਾਡੇ ਪਹਾੜੀ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ (JeM) ਨਾਲ ਸਬੰਧਤ ਦੋ ਸ਼ੱਕੀ ਦਹਿਸ਼ਤਗਰਦਾਂ ਨੂੰ ਮਾਰ ਦਿੱਤਾ। ਇਹ ਕਾਰਵਾਈ ਮਾਜਲਤਾ ਦੇ ਬ੍ਰੱਤਲ ਸੋਹਣ ਅਤੇ ਖੁੱਬਣ ਇਲਾਕਿਆਂ ਵਿੱਚ ਫੌਜ, ਜੰਮੂ-ਕਸ਼ਮੀਰ ਪੁਲੀਸ ਅਤੇ CRPF ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਹੈ। ਵ੍ਹਾਈਟ ਨਾਈਟ ਕੌਰਪਸ ਮੁਤਾਬਕ 16-17 ਸਤੰਬਰ ਦੀ ਦਰਮਿਆਨੀ ਰਾਤ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਬ੍ਰੱਤਲ ਇਲਾਕੇ ਨੂੰ ਘੇਰਿਆ ਗਿਆ। ਖਰਾਬ ਮੌਸਮ, ਔਖੇ ਪਹਾੜੀ ਰਸਤਿਆਂ ਅਤੇ ਘੱਟ ਵਿਜ਼ੀਬਿਲਟੀ ਦੇ ਬਾਵਜੂਦ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਦੋ ਦਹਿਸ਼ਤਗਰਦ ਮਾਰੇ ਗਏ। ਅਧਿਕਾਰੀਆਂ ਮੁਤਾਬਕ ਪਿਛਲੇ ਹਫ਼ਤੇ ਜੰਗਲ ਵਿੱਚ ਦਹਿਸ਼ਤਗਰਦਾਂ ਦੀ ਹਿਲਜੁਲ ਦੇਖੀ ਗਈ ਸੀ। ਬੁੱਧਵਾਰ ਰਾਤ ਕਰੀਬ 9 ਵਜੇ ਘੇਰਾਬੰਦੀ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਵੀਰਵਾਰ ਸਵੇਰੇ ਦਹਿਸ਼ਤਗਰਦਾਂ ਨੇ ਘੇਰਾ ਤੋੜਨ ਲਈ ਫਾਇਰਿੰਗ ਕੀਤੀ। ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕਰਕੇ ਤਲਾਸ਼ੀ ਅਤੇ ਨਿਗਰਾਨੀ ਅਭਿਆਨ ਜਾਰੀ ਹੈ।

Udhampur Jammu Kashmir Jem Jaish e mohammed Terrorist Encounter Indian Army Crpf Jammu Kashmir Police White Knight Corps Counter Terrorism Security Forces Encounter


Recommended Posts