Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਆਪ’ ਨੇ ਸੁਰਜੀਤ ਰੱਖੜਾ ਨੂੰ ਸਮਾਣਾ ਤੇ ਬਲਬੀਰ ਸਿੰਘ ਨੂੰ ਸ਼ਾਹਕੋਟ ਦਾ ਹਲਕਾ ਇੰਚਾਰਜ ਬਣਾਇਆ
September 17, 2026
Aap-Punjab-Politics-Surjit-Singh

ਆਪ’ ਨੇ ਸੁਰਜੀਤ ਰੱਖੜਾ ਨੂੰ ਸਮਾਣਾ ਤੇ ਬਲਬੀਰ ਸਿੰਘ ਨੂੰ ਸ਼ਾਹਕੋਟ ਦਾ ਹਲਕਾ ਇੰਚਾਰਜ ਬਣਾਇਆ

Prabhsimran Singh / Samana

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਦੋ ਅਹਿਮ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਨੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਵਿਧਾਨ ਸਭਾ ਹਲਕਾ ਸਮਾਣਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਨੂੰ ਸ਼ਾਹਕੋਟ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਰਜੀਤ ਸਿੰਘ ਰੱਖੜਾ ਮਈ 2026 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਵਿੱਚ ਮਾਲ ਤੇ ਮੁੜ ਵਸੇਬਾ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਸਮਾਣਾ ਤੋਂ ਇਸ ਸਮੇਂ ‘ਆਪ’ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਹਨ। ਰੱਖੜਾ ਨੂੰ ਇਸੇ ਹਲਕੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ 2027 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ।

Aap Punjab Politics Surjit Singh Rakhra Samana Shahkot Balbir Singh Bhagwant Mann Punjab Assembly Elections 2027 Punjab News Aam Aadmi Party Punjabi News Punjab News News Feed


Recommended Posts