ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ   
ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ
September 21, 2026
-Hs-Bhullar-Punjab-Police-Punjab

ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ

Prabhsimran Singh / Chandigarh

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਸ਼ਿਕਾਇਤਕਰਤਾ ਆਕਾਸ਼ ਬੱਟਾ ਨੂੰ ਅਗਲੇ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਹੁਕਮ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਨੇ ਸੁਣਾਇਆ। ਸੀਬੀਆਈ ਨੇ ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਕਿਹਾ ਸੀ ਕਿ ਆਕਾਸ਼ ਬੱਟਾ ਇਸ ਮਾਮਲੇ ਦਾ ਮੁੱਖ ਗਵਾਹ ਹੈ ਅਤੇ ਉਸ ਦੀ ਗਵਾਹੀ ਰਿਸ਼ਵਤ ਦੀ ਮੰਗ, ਟਰੈਪ ਤੋਂ ਪਹਿਲਾਂ ਦੀ ਕਾਰਵਾਈ, ਟਰੈਪ ਅਤੇ ਰਿਸ਼ਵਤ ਦੀ ਰਕਮ ਦੀ ਬਰਾਮਦਗੀ ਨਾਲ ਜੁੜੇ ਅਹਿਮ ਤੱਥ ਸਾਬਤ ਕਰਨ ਲਈ ਜ਼ਰੂਰੀ ਹੈ। ਬੱਟਾ ਨੂੰ ਚਾਰਜਸ਼ੀਟ ਵਿੱਚ ਪਹਿਲਾਂ ਹੀ ਗਵਾਹ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸੀਬੀਆਈ ਮੁਤਾਬਕ ਬਰਾਮਦਗੀ ਦੇ ਗਵਾਹ ਰਾਜ ਕੁਮਾਰ ਦੀ ਪੁੱਛਗਿੱਛ 24 ਸਤੰਬਰ 2026 ਨੂੰ ਨਿਰਧਾਰਤ ਹੈ। ਸੁਪਰੀਮ ਕੋਰਟ ਵਿੱਚ ਭੁੱਲਰ ਦੀ ਜ਼ਮਾਨਤ ਨਾਲ ਸਬੰਧਤ ਐੱਸ.ਐੱਲ.ਪੀ. ਦੀ ਅੰਸ਼ਕ ਸੁਣਵਾਈ 15 ਸਤੰਬਰ ਨੂੰ ਹੋਈ ਸੀ ਅਤੇ ਮਾਮਲਾ ਹੁਣ 27 ਅਕਤੂਬਰ 2026 ਲਈ ਸੂਚੀਬੱਧ ਹੈ। ਇਸ ਤੋਂ ਪਹਿਲਾਂ ਆਕਾਸ਼ ਬੱਟਾ ਦੀ ਪੁੱਛਗਿੱਛ ਪੂਰੀ ਕਰਨ ਲਈ ਸੀਬੀਆਈ ਨੇ ਉਸ ਨੂੰ 24 ਸਤੰਬਰ ਨੂੰ ਤਲਬ ਕਰਨ ਦੀ ਮੰਗ ਕੀਤੀ ਸੀ। ਮੁਲਜ਼ਮ ਦੇ ਵਕੀਲ ਐੱਸ.ਪੀ.ਐੱਸ. ਭੁੱਲਰ ਨੇ ਅਰਜ਼ੀ ’ਤੇ ਕੋਈ ਇਤਰਾਜ਼ ਨਹੀਂ ਕੀਤਾ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਸੀਬੀਆਈ ਦੀ ਅਰਜ਼ੀ ਮਨਜ਼ੂਰ ਕਰ ਲਈ। ਇਸ ਮਾਮਲੇ ਵਿੱਚ ਐੱਫ.ਆਈ.ਆਰ. ਆਕਾਸ਼ ਬੱਟਾ ਦੀ ਸ਼ਿਕਾਇਤ ’ਤੇ ਦਰਜ ਹੋਈ ਸੀ। ਦੋਸ਼ ਹੈ ਕਿ ਤਤਕਾਲੀ ਡੀਆਈਜੀ ਰੋਪੜ ਰੇਂਜ ਐੱਚ.ਐੱਸ. ਭੁੱਲਰ ਨੇ ਸਰਹਿੰਦ ਥਾਣੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਰਾਹਤ ਦੇਣ ਅਤੇ ਕਾਰੋਬਾਰ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਦੇ ਬਦਲੇ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਰਿਸ਼ਵਤ ਮੰਗੀ ਸੀ। ਸੀਬੀਆਈ ਅਨੁਸਾਰ 16 ਅਕਤੂਬਰ 2025 ਨੂੰ ਕ੍ਰਿਸ਼ਾਨੂ ਸ਼ਾਰਦਾ ਨੂੰ ਸ਼ਿਕਾਇਤਕਰਤਾ ਤੋਂ ਕਥਿਤ ਤੌਰ ’ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਭੁੱਲਰ ਨੂੰ ਵੀ ਉਸੇ ਦਿਨ ਗ੍ਰਿਫ਼ਤਾਰ ਕੀਤਾ ਗਿਆ। 3 ਦਸੰਬਰ 2025 ਨੂੰ ਬੀਐੱਨਐੱਸਐੱਸ ਦੀ ਧਾਰਾ 193 ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਸੀ ਅਤੇ ਮਾਮਲੇ ਵਿੱਚ ਭੁੱਲਰ ਵਿਰੁੱਧ ਦੋਸ਼ ਤੈਅ ਹੋ ਚੁੱਕੇ ਹਨ।

Hs Bhullar Punjab Police Punjab Police Dig Cbi Court Chandigarh Cbi Akash Batta Aakash Batta Corruption Case Bribery Case Krishanu Sharda Punjab News Chandigarh News Cbi Investigation Punjab Police News


Recommended Posts