ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜ਼ੀਰੋ ਲਾਈਨ ਵੱਲ ਜਾ ਰਹੇ ਜਥੇ ਨੂੰ Bsf ਨੇ ਰੋਕਿਆ
September 22, 2026
Kartarpur-Corridor-Giani-Kuldip-

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜ਼ੀਰੋ ਲਾਈਨ ਵੱਲ ਜਾ ਰਹੇ ਜਥੇ ਨੂੰ Bsf ਨੇ ਰੋਕਿਆ

Prabhsimran Singh / Punjab

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਜ਼ੀਰੋ ਲਾਈਨ ਵੱਲ ਜਾ ਰਹੇ ਸਿੱਖ ਜਥੇ ਨੂੰ ਬੀਐਸਐਫ ਨੇ ਰੋਕ ਦਿੱਤਾ। ਇਹ ਘਟਨਾ ਸੋਮਵਾਰ ਨੂੰ ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਵਾਪਰੀ। ਗਿਆਨੀ ਗੜਗੱਜ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵੱਲੋਂ ਕਰਵਾਏ ਸਾਂਝੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਪਾਕਿਸਤਾਨ ਵਾਲੇ ਪਾਸੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਵੀ ਲਿਆਂਦਾ ਗਿਆ। ਜਦੋਂ ਜਥਾ ਜ਼ੀਰੋ ਲਾਈਨ ਨੇੜੇ ਪਹੁੰਚਿਆ ਤਾਂ ਬੀਐਸਐਫ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਜਥੇਦਾਰ ਨੇ ਘੱਟੋ-ਘੱਟ ਪੰਜ ਸਿੱਖਾਂ ਨੂੰ ਜ਼ੀਰੋ ਲਾਈਨ ਤੱਕ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਤਾਂ ਜੋ ਪਾਕਿਸਤਾਨੀ ਸੰਗਤ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਲਈ ਸਿਰੋਪਾਓ ਸੌਂਪੇ ਜਾ ਸਕਣ, ਪਰ ਇਜਾਜ਼ਤ ਨਹੀਂ ਮਿਲੀ। ਇਸ ਤੋਂ ਬਾਅਦ ਜਥੇਦਾਰ ਅਤੇ ਸੰਗਤ ਬੈਰੀਕੇਡ ਕੋਲ ਜ਼ਮੀਨ ’ਤੇ ਬੈਠ ਗਏ। ਉੱਥੇ ਰਹਿਰਾਸ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ ਗਈ। ਅਰਦਾਸ ਦੌਰਾਨ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਭਾਰਤ-ਪਾਕਿਸਤਾਨ ਵਿਚਕਾਰ ਸ਼ਾਂਤੀ ਦੀ ਕਾਮਨਾ ਕੀਤੀ ਗਈ। ਗਿਆਨੀ ਗੜਗੱਜ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸਮਝਦਿਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘਾ ਜਲਦ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਂਘਾ ਖੋਲ੍ਹਣ ਲਈ ਅਰਦਾਸ ਕਰਨ ਵਾਸਤੇ ਉਹ ਹਰ ਮਹੀਨੇ ਡੇਰਾ ਬਾਬਾ ਨਾਨਕ ਆਉਣਗੇ। ਕਰਤਾਰਪੁਰ ਲਾਂਘਾ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਬੰਦ ਕੀਤਾ ਗਿਆ ਸੀ।

Kartarpur Corridor Giani Kuldip Singh Gargajj Akal Takht Dera Baba Nanak Bsf Zero Line Sikh Sangat Kartarpur Sahib India Pakistan Border Nagar Kirtan Ardas Punjab News Sikh News


Recommended Posts