September 22, 2026
ਪੰਜਾਬ ਪੁਲੀਸ ਦੀ ਵਰਦੀ ਸਬੰਧੀ ਵਾਇਰਲ ਐਡਵਾਈਜ਼ਰੀ ’ਤੇ ਹਰਪਾਲ ਚੀਮਾ ਦਾ ਸਪਸ਼ਟੀਕਰਨ
Prabhsimran Singh / Amritsar
ਪੰਜਾਬ ਦੇ ਅੰਮ੍ਰਿਤਸਰ ਵਿੱਚ ਪਿਛਲੇ ਦਿਨੀਂ ਏ.ਐੱਸ.ਆਈ. ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਵਰਦੀ ਦੀ ਥਾਂ ਸਿਵਲ ਕੱਪੜੇ ਪਹਿਨਣ ਸਬੰਧੀ ਇੱਕ ਐਡਵਾਈਜ਼ਰੀ ਵਾਇਰਲ ਹੋ ਰਹੀ ਹੈ। ਇਸ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟੀਕਰਨ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਅਜਿਹੀ ਕੋਈ ਵੀ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਿਹੀਆਂ ਪੋਸਟਾਂ ਰਾਹੀਂ ਪੰਜਾਬ ਪੁਲੀਸ ਅਤੇ ਸੂਬਾ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਹ ਪੋਸਟ ਪਾਉਣ ਵਾਲੇ ਵਿਅਕਤੀ ਦੀ ਜਾਂਚ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੋਸਟ ਪਾਉਣ ਵਾਲੇ ਨੂੰ ਤੁਰੰਤ ਇਸ ਨੂੰ ਡਿਲੀਟ ਕਰਨ ਲਈ ਕਿਹਾ ਹੈ।
Punjab Police Harpal Singh Cheema Amritsar Asi Murder Punjab News Viral Advisory Social Media Punjab Government Police Advisory Amritsar News News Feed Punjabi News