ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਚੰਡੀਗੜ੍ਹ ’ਚ Sir ਦੌਰਾਨ 56,218 ਵੋਟਾਂ ਕੱਟੀਆਂ, 4.60 ਲੱਖ ਵੋਟਰਾਂ ਦੀ ਅੰਤਿਮ ਸੂਚੀ ਜਾਰੀ
September 22, 2026
Chandigarh-Sir-Voter-List-Electi

ਚੰਡੀਗੜ੍ਹ ’ਚ Sir ਦੌਰਾਨ 56,218 ਵੋਟਾਂ ਕੱਟੀਆਂ, 4.60 ਲੱਖ ਵੋਟਰਾਂ ਦੀ ਅੰਤਿਮ ਸੂਚੀ ਜਾਰੀ

Prabhsimran Singh / Chandigarh

ਚੰਡੀਗੜ੍ਹ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅੰਤਿਮ ਸੂਚੀ ਮੁਤਾਬਕ ਸ਼ਹਿਰ ਵਿੱਚ ਹੁਣ ਕੁੱਲ 4,60,209 ਵੋਟਰ ਹਨ, ਜਦਕਿ SIR ਤੋਂ ਪਹਿਲਾਂ ਇਹ ਗਿਣਤੀ 5,16,427 ਸੀ। ਇਸ ਤਰ੍ਹਾਂ ਕੁੱਲ 56,218 ਵੋਟਰਾਂ ਦੀ ਕਮੀ ਦਰਜ ਕੀਤੀ ਗਈ ਹੈ। ਚੰਡੀਗੜ੍ਹ ਦੀ ਮੁੱਖ ਚੋਣ ਅਧਿਕਾਰੀ ਪ੍ਰੇਰਨਾ ਪੁਰੀ ਨੇ ਦੱਸਿਆ ਕਿ 15 ਜੂਨ ਤੋਂ 14 ਜੁਲਾਈ 2026 ਤੱਕ BLOs ਵੱਲੋਂ ਘਰ-ਘਰ ਜਾ ਕੇ 5,16,427 ਵੋਟਰਾਂ ਨੂੰ ਫਾਰਮ ਵੰਡੇ ਗਏ। ਇਨ੍ਹਾਂ ਵਿੱਚੋਂ 4,50,282 ਵੋਟਰਾਂ ਨੇ 21 ਜੁਲਾਈ ਤੱਕ ਆਪਣੇ ਫਾਰਮ ਜਮ੍ਹਾਂ ਕਰਵਾਏ। ਡਰਾਫਟ ਵੋਟਰ ਸੂਚੀ ਜਾਰੀ ਹੋਣ ਸਮੇਂ ਕਰੀਬ 66 ਹਜ਼ਾਰ ਵੋਟਰਾਂ ਦੇ ਨਾਮ ਸੂਚੀ ਤੋਂ ਬਾਹਰ ਕੀਤੇ ਗਏ ਸਨ। ਇਸ ਤੋਂ ਬਾਅਦ ਫਾਰਮਾਂ ਵਿੱਚ ਕਮੀਆਂ ਸਬੰਧੀ ਸ਼ਹਿਰ ਦੇ ਕਰੀਬ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਤੋਂ ਬਾਅਦ 9,927 ਨਵੇਂ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਇਸ ਪੂਰੀ ਪ੍ਰਕਿਰਿਆ ਤੋਂ ਬਾਅਦ ਅੱਜ 4,60,209 ਵੋਟਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਗਈ ਹੈ। ਚੋਣ ਅਧਿਕਾਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ 1 ਅਕਤੂਬਰ 2026 ਤੋਂ ਬਾਅਦ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਆਮ ਪ੍ਰਕਿਰਿਆ ਤਹਿਤ ਬਣਾਈਆਂ ਜਾਣਗੀਆਂ।

Chandigarh Sir Voter List Election Commission Electoral Roll Chief Electoral Officer Prerna Puri Blo Voters Chandigarh News Election News India News


Recommended Posts