ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਚੰਡੀਗੜ੍ਹ Mc ਹਾਊਸ ’ਚ ਹੰਗਾਮਾ, Aap ਕੌਂਸਲਰ ਯੋਗੇਸ਼ ਢੀਂਗਰਾ ਮੁਅੱਤਲ
September 22, 2026
Chandigarh-Chandigarh-Municipal-

ਚੰਡੀਗੜ੍ਹ Mc ਹਾਊਸ ’ਚ ਹੰਗਾਮਾ, Aap ਕੌਂਸਲਰ ਯੋਗੇਸ਼ ਢੀਂਗਰਾ ਮੁਅੱਤਲ

Prabhsimran Singh / Chandigarh

ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਿਚਾਲੇ ਜ਼ੋਰਦਾਰ ਹੰਗਾਮਾ ਹੋਇਆ। ਭਾਜਪਾ ਕੌਂਸਲਰ ਗੁਰਬਖ਼ਸ਼ ਰਾਵਤ ਨੇ AAP ਕੌਂਸਲਰ ਯੋਗੇਸ਼ ਢੀਂਗਰਾ ਖ਼ਿਲਾਫ਼ ਨਿੰਦਾ ਮਤਾ ਲਿਆਂਦਾ। ਰਾਵਤ ਨੇ ਦੋਸ਼ ਲਾਇਆ ਕਿ ਢੀਂਗਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੌਂਸਲਰਾਂ ’ਤੇ ਭ੍ਰਿਸ਼ਟਾਚਾਰ ਅਤੇ ਏਜੰਡੇ ਪਾਸ ਕਰਵਾਉਣ ਦੇ ਨਾਂ ’ਤੇ ਪੈਸਿਆਂ ਦੇ ਲੈਣ-ਦੇਣ ਦੇ ਦੋਸ਼ ਲਾ ਕੇ ਹਾਊਸ ਦਾ ਅਕਸ ਖ਼ਰਾਬ ਕੀਤਾ। ਢੀਂਗਰਾ ਨੇ ਇਨ੍ਹਾਂ ਦੋਸ਼ਾਂ ਨੂੰ ਸਹੀ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਸਬੂਤਾਂ ਸਮੇਤ ਇੱਕ ਪੈੱਨ ਡਰਾਈਵ ਅਤੇ ਵਿਸਥਾਰਤ ਸ਼ਿਕਾਇਤ DGP ਕੋਲ ਜਮ੍ਹਾਂ ਕਰਵਾਈ ਗਈ ਹੈ। ਉਨ੍ਹਾਂ ਮਾਮਲੇ ਵਿੱਚ FIR ਦਰਜ ਕਰਕੇ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਦੌਰਾਨ ਦੋਵੇਂ ਧਿਰਾਂ ਦੇ ਕੌਂਸਲਰਾਂ ਨੇ ਹਾਊਸ ਵਿੱਚ ਨਾਅਰੇਬਾਜ਼ੀ ਕੀਤੀ। ਮੇਅਰ ਸੌਰਭ ਜੋਸ਼ੀ ਨੇ ਢੀਂਗਰਾ ਨੂੰ ਪੰਜ ਕੌਂਸਲਰਾਂ ਦੇ ਨਾਂ ਅਤੇ ਸਬੂਤ ਹਾਊਸ ਸਾਹਮਣੇ ਰੱਖਣ ਲਈ ਸਮਾਂ ਦਿੱਤਾ। ਬਾਅਦ ਵਿੱਚ ਮੇਅਰ ਨੇ ਕਿਹਾ ਕਿ ਢੀਂਗਰਾ ਨਾਂ ਦੱਸਣ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਮਿਊਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 62 ਤਹਿਤ ਚਿਤਾਵਨੀ ਜਾਰੀ ਕੀਤੀ। ਇਸ ਤੋਂ ਬਾਅਦ ਭਾਜਪਾ ਕੌਂਸਲਰਾਂ ਦੀ ਮੰਗ ’ਤੇ ਵੋਟਿੰਗ ਹੋਈ ਅਤੇ ਯੋਗੇਸ਼ ਢੀਂਗਰਾ ਨੂੰ ਹਾਊਸ ਦੀ ਬਾਕੀ ਕਾਰਵਾਈ ਲਈ ਮੁਅੱਤਲ ਕਰ ਦਿੱਤਾ ਗਿਆ। ਮੀਟਿੰਗ ਦੇ ਹੋਰ ਅਹਿਮ ਫ਼ੈਸਲੇ ਜਨਤਕ ਪਖਾਨਿਆਂ ’ਤੇ ਇਸ਼ਤਿਹਾਰ: ਜਨਤਕ ਪਖਾਨਾ ਬਲਾਕਾਂ ਅਤੇ ਜੋੜਨ ਵਾਲੇ ਰਸਤਿਆਂ ’ਤੇ ਇਸ਼ਤਿਹਾਰ ਲਾਉਣ ਲਈ ਟੈਂਡਰ ਜਾਰੀ ਕਰਨ ਦੀ ਅੰਤਰਿਮ ਮਨਜ਼ੂਰੀ ਦਿੱਤੀ ਗਈ। ਜਨ ਉਪਯੋਗੀ ਕੇਂਦਰ: ਕਮਿਊਨਿਟੀ ਸੈਂਟਰਾਂ ਦਾ ਨਾਂ ਬਦਲ ਕੇ ‘ਜਨ ਉਪਯੋਗੀ ਕੇਂਦਰ’ ਕਰਨ ਦਾ ਏਜੰਡਾ ਮੁਲਤਵੀ ਕਰ ਦਿੱਤਾ ਗਿਆ। ਕੌਂਸਲਰਾਂ ਤੋਂ ਸੁਝਾਅ ਲੈ ਕੇ ਇਸ ਨੂੰ ਮੁੜ ਹਾਊਸ ਵਿੱਚ ਲਿਆਂਦਾ ਜਾਵੇਗਾ। ਕੂੜਾ ਚੁੱਕਣ ਦੇ ਰੇਟ: ‘Solid Waste Management Bye-Laws 2026’ ਦਾ ਏਜੰਡਾ ਪਾਸ ਹੋਇਆ, ਪਰ ਘਰ-ਘਰ ਕੂੜਾ ਚੁੱਕਣ ਦੀਆਂ ਮੌਜੂਦਾ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ।

Chandigarh Chandigarh Municipal Corporation Mc House Meeting Yogesh Dhingra Gurbakhsh Rawat Aap Bjp Saurabh Joshi Chandigarh News Municipal Corporation Punjab News


Recommended Posts