ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ   
ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ
September 22, 2026
Amritpal-Singh-Mehraon-Moga-Cour

ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ

Prabhsimran Singh / Moga

ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਮੋਗਾ ਦੀ ਸਿਵਲ ਅਦਾਲਤ ਵਿੱਚ ਇੱਕ ਪੁਰਾਣੇ ਮਾਮਲੇ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਪੇਸ਼ ਕੀਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਥਾਣਾ ਸਿਟੀ ਦੇ ਮੁੱਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲੀਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਜਾਣਕਾਰੀ ਮੁਤਾਬਕ ਮਹਿਰੋਂ ਖ਼ਿਲਾਫ਼ ਥਾਣਾ ਮਹਿਣਾ ਵਿੱਚ ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟਾਂ ਪਾਉਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਦੇ ਦੋਸ਼ਾਂ ਤਹਿਤ ਪਹਿਲਾਂ ਤੋਂ ਇੱਕ ਮਾਮਲਾ ਦਰਜ ਹੈ। ਇਸੇ ਮਾਮਲੇ ਦੀ ਅਦਾਲਤੀ ਕਾਰਵਾਈ ਨੂੰ ਅੱਗੇ ਵਧਾਉਣ ਲਈ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੂਜੇ ਪਾਸੇ, ਮਹਿਰੋਂ ਦੇ ਵਕੀਲ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਵਕੀਲ ਮੁਤਾਬਕ ਇਸੇ ਤਰ੍ਹਾਂ ਦੇ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਰੀ ਕਰ ਚੁੱਕੀ ਹੈ। ਉਨ੍ਹਾਂ ਇਸ ਕੇਸ ਨੂੰ ਸਿਆਸੀ ਆਧਾਰ ’ਤੇ ਦਰਜ ਕੀਤਾ ਗਿਆ ਦੱਸਦਿਆਂ ਕਿਹਾ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ। ਵਕੀਲ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਮੁਤਾਬਕ ਇੱਕ ਵਾਰ ਬਰੀ ਕੀਤੇ ਮੁਕੱਦਮੇ ਨੂੰ ਦੁਬਾਰਾ ਨਹੀਂ ਚਲਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਉਹ ਮਾਮਲੇ ਦੀ ਪੈਰਵੀ ਅਤੇ ਪੂਰੀ ਘੋਖ ਕਰ ਰਹੇ ਹਨ।

Amritpal Singh Mehraon Moga Court Kanchan Kumari Kamal Bhabhi Murder Case Moga News Punjab News Punjab Police Social Media Case Arms Display Case Punjab Crime Court Hearing


Recommended Posts