September 23, 2026
ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ
Prabhsimran Singh / Punjab
ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਮੋਰਚੇ ਨੇ ਹਰਿਆਣਾ ਵਿੱਚ ਝੋਨੇ ਦੀ ਖ਼ਰੀਦ ਵਿੱਚ ਹੋ ਰਹੀ ਦੇਰੀ ਤੋਂ ਨਾਰਾਜ਼ ਕਿਸਾਨਾਂ ’ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੋਛਾੜਾਂ ਕਰਨ ਦੀ ਵੀ ਨਿੰਦਾ ਕੀਤੀ ਹੈ। SKM ਪੰਜਾਬ ਨੇ ਕਿਹਾ ਕਿ ਪੰਜਾਬ ਦੇ ਕੁਝ ਖੇਤਰਾਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ, ਪਰ ਸਰਕਾਰੀ ਖ਼ਰੀਦ ਪ੍ਰਕਿਰਿਆ ਅਜੇ ਸ਼ੁਰੂ ਨਹੀਂ ਕੀਤੀ ਗਈ। ਮੋਰਚੇ ਨੇ ਪੰਜਾਬ ਸਰਕਾਰ ਤੋਂ ਝੋਨੇ ਦੀ ਖ਼ਰੀਦ ਫ਼ੌਰੀ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ SKM ਪੰਜਾਬ ਨੇ ਡੀ.ਏ.ਪੀ. (DAP) ਦੀ ਕਮੀ ਦਾ ਮੁੱਦਾ ਵੀ ਚੁੱਕਿਆ ਹੈ। ਮੋਰਚੇ ਮੁਤਾਬਕ ਬਿਜਾਈ ਲਈ ਡੀ.ਏ.ਪੀ. ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਰਕਾਰ ਤੋਂ ਡੀ.ਏ.ਪੀ. ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਹਰਿਆਣਾ ਸਰਕਾਰ ਨੂੰ ਕਿਸਾਨਾਂ ’ਤੇ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਸਖ਼ਤ ਚਿਤਾਵਨੀ ਦਿੰਦਿਆਂ SKM ਪੰਜਾਬ ਨੇ ਕਿਹਾ ਕਿ ਉਹ ਆਪਣੇ ਕਿਸਾਨ ਭਰਾਵਾਂ ’ਤੇ ਹੋ ਰਹੇ ਜਬਰ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਦੇਖੇਗਾ।
Paddy Procurement Punjab Farmers Haryana Farmers Skm Samyukt Kisan Morcha Paddy Season Dap Shortage Punjab Government Haryana Government Farmers Protest Agriculture Paddy Purchase Punjab News punjabi News Haryana News