ਭਾਜਪਾ ਨੇ ਸੰਗਠਨਾਤਮਕ ਢਾਂਚੇ ’ਚ ਕੀਤਾ ਵੱਡਾ ਫੇਰਬਦਲ    ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ   
ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ
September 23, 2026
Punjab-Government-Punjab-News-Ch

ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ

Prabhsimran Singh / Punjab

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਤਸਕਰੀ ਅਤੇ ਸੜਕਾਂ ’ਤੇ ਭੀਖ ਮੰਗਵਾਉਣ ਵਾਲੇ ਗਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਨੂੰ ਭਿਖਾਰੀ ਮੁਕਤ ਬਣਾਉਣ ਲਈ ‘ਪ੍ਰੋਜੈਕਟ ਜੀਵਨਜੋਤ’ ਅਤੇ ‘ਜੀਵਨਜੋਤ 2.0’ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਹੈ। ਸਰਕਾਰ ਮੁਤਾਬਕ ਹੁਣ ਤੱਕ ਇਨ੍ਹਾਂ ਮੁਹਿੰਮਾਂ ਤਹਿਤ 704 ਬੱਚਿਆਂ ਨੂੰ ਭੀਖ ਮੰਗਣ ਵਾਲੇ ਗਰੋਹਾਂ ਦੇ ਚੁੰਗਲ ਤੋਂ ਬਾਹਰ ਕੱਢਿਆ ਗਿਆ ਹੈ। ਬਚਾਏ ਗਏ ਬੱਚਿਆਂ ਵਿੱਚੋਂ ਕਈਆਂ ਨੂੰ ਉਨ੍ਹਾਂ ਦੇ ਅਸਲ ਪਰਿਵਾਰਾਂ ਨਾਲ ਮਿਲਾਇਆ ਗਿਆ ਹੈ, ਜਦਕਿ ਕਈਆਂ ਨੂੰ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮੁਹਿੰਮ ਤਹਿਤ ਸੜਕਾਂ ਅਤੇ ਚੌਕਾਂ ’ਤੇ ਵੱਡਿਆਂ ਨਾਲ ਭੀਖ ਮੰਗਦੇ ਬੱਚਿਆਂ ਦੇ ਰਿਸ਼ਤੇ ਦੀ ਪੁਸ਼ਟੀ ਕਰਨ ਲਈ ਡੀਐੱਨਏ ਟੈਸਟ ਵੀ ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਇਹ ਪਤਾ ਲਗਾਉਣਾ ਹੈ ਕਿ ਬੱਚੇ ਨਾਲ ਮੌਜੂਦ ਬਾਲਗ ਅਸਲ ਵਿੱਚ ਉਸ ਦਾ ਪਰਿਵਾਰਕ ਮੈਂਬਰ ਹੈ ਜਾਂ ਨਹੀਂ। ਜੇਕਰ ਡੀਐੱਨਏ ਮੇਲ ਨਹੀਂ ਖਾਂਦਾ ਤਾਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਐੱਫਆਈਆਰ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਪ੍ਰਮੁੱਖ ਥਾਵਾਂ ’ਤੇ ਰੈਸਕਿਊ ਅਪਰੇਸ਼ਨ ਵੀ ਕੀਤੇ ਜਾ ਰਹੇ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੜਕਾਂ ’ਤੇ ਭੀਖ ਮੰਗਦੇ ਬੱਚਿਆਂ ਨੂੰ ਪੈਸੇ ਨਾ ਦਿੱਤੇ ਜਾਣ ਅਤੇ ਅਜਿਹਾ ਕੋਈ ਮਾਮਲਾ ਸਾਹਮਣੇ ਆਉਣ ’ਤੇ ਚਾਈਲਡ ਹੈਲਪਲਾਈਨ 1098 ’ਤੇ ਸੂਚਿਤ ਕੀਤਾ ਜਾਵੇ। ਸਰਕਾਰ ਦਾ ਕਹਿਣਾ ਹੈ ਕਿ ਹਰ ਬੱਚੇ ਨੂੰ ਸੁਰੱਖਿਅਤ ਜੀਵਨ ਅਤੇ ਸਿੱਖਿਆ ਦੇਣਾ ਉਸ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

Punjab Government Punjab News Child Trafficking Child Begging Project Jeevanjot Jeevanjot 2 0 Dna Test Child Protection Child Rescue Punjab Police Child Helpline 1098 Bhagwant Mann Punjab Children Anti Begging Drive


Recommended Posts