September 24, 2026
ਬਰਖ਼ਾਸਤ Aig ਰਾਜਜੀਤ ਸਿੰਘ ਨੇ ਕੀਤਾ ਆਤਮ-ਸਮਰਪਣ, ਪਟਿਆਲਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ
Prabhsimran Singh / Punjab
ਪੰਜਾਬ ਪੁਲੀਸ ਦੇ ਬਰਖ਼ਾਸਤ AIG ਰਾਜਜੀਤ ਸਿੰਘ ਹੁੰਦਲ ਨੇ ਕਰੀਬ ਛੇ ਸਾਲਾਂ ਤੋਂ ਚੱਲ ਰਹੇ ਫ਼ਰਾਰੀ ਦੌਰ ਦਾ ਅੰਤ ਕਰਦਿਆਂ ਪਟਿਆਲਾ ਪੁਲੀਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਪੰਜਾਬ ਦੇ DGP ਗੌਰਵ ਯਾਦਵ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਰਾਜਜੀਤ ਸਿੰਘ ਨੂੰ ਨਸ਼ਾ ਤਸਕਰੀ, ਜਬਰੀ ਵਸੂਲੀ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਜੁੜੇ ਮਾਮਲਿਆਂ ਵਿੱਚ ਨਾਮਜ਼ਦ ਕੀਤਾ ਗਿਆ ਸੀ। 2019 ਵਿੱਚ ਉਸ ਨੂੰ ਪੰਜਾਬ ਪੁਲੀਸ ਦੀ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਸੀ। ਉਸ ਦਾ ਨਾਮ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਜੁੜੇ ਕਥਿਤ ਡਰੱਗ-ਐਕਸਟੌਰਸ਼ਨ ਨੈੱਟਵਰਕ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ। ਰਾਜਜੀਤ ਸਿੰਘ ਨੇ ਸੁਪਰੀਮ ਕੋਰਟ ਵਿੱਚ ਆਤਮ-ਸਮਰਪਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਹੁਣ ਉਸ ਨੇ ਪਟਿਆਲਾ ਪੁਲੀਸ ਅੱਗੇ ਸਰੈਂਡਰ ਕੀਤਾ ਹੈ। ਪੁਲੀਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਉਸ ਦਾ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾ ਰਹੀ ਹੈ
Rajjit Singh Rajjit Singh Hundal Punjab Police Patiala Police Former Aig Drug Smuggling Case Extortion Case Punjab News Patiala News Drug Nexus Punjab Police News Arrest News Breaking News