ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ    ਬਰਖ਼ਾਸਤ Aig ਰਾਜਜੀਤ ਸਿੰਘ ਨੇ ਕੀਤਾ ਆਤਮ-ਸਮਰਪਣ, ਪਟਿਆਲਾ ਪੁਲੀਸ ਨੇ ਕੀਤਾ ਗ੍ਰਿਫ਼ਤਾਰ   
ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*
August 1, 2026
Punjabi-Khabran

Dharaledar Bureau / Punjab

ਰਾਜਪੁਰਾ, 01 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Punjabi Khabran


Recommended Posts