ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ    ਮੇਰਠ ਦੇ Axis Bank Currency Chest ’ਚ 1,323 ਜਾਅਲੀ ਨੋਟ ਬਰਾਮਦ, 4.63 ਲੱਖ ਰੁਪਏ ਦੀ ਨਕਲੀ ਕਰੰਸੀ    ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਵੱਡਾ ਦੋਸ਼: ‘bjp ’ਚ ਸ਼ਾਮਲ ਕਰਵਾਉਣ ਲਈ Ed ਰਾਹੀਂ ਦਬਾਅ ਬਣਾਇਆ ਗਿ    ਗਮਾਡਾ ਦਫ਼ਤਰ ’ਚ Ed ਦੀ 36 ਘੰਟਿਆਂ ਦੀ ਕਾਰਵਾਈ ਖ਼ਤਮ, 30 ਤੋਂ ਵੱਧ ਬੈਗ ਦਸਤਾਵੇਜ਼ ਲੈ ਗਈ ਟੀਮ    ਯੂਥ ਕਾਂਗਰਸ ਨੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਆਨਲਾਈਨ ਪਟੀਸ਼ਨ ਕੀਤੀ ਸ਼ੁਰੂ    Gmada ਦੀ ‘ਕੇਸ ਨਾ ਕਰਨ’ ਵਾਲੀ ਸ਼ਰਤ ’ਤੇ ਹਾਈ ਕੋਰਟ ਸਖ਼ਤ, 5 ਸਾਲਾਂ ਦਾ ਰਿਕਾਰਡ ਮੰਗਿਆ    Ed ਜਾਂਚ ਨੂੰ ਲੈ ਕੇ Aap ਦਾ ਵੱਡਾ ਪ੍ਰਦਰਸ਼ਨ    ਕੈਨੇਡਾ ’ਚ ਇਮੀਗ੍ਰੇਸ਼ਨ ਨੂੰ ਲੈ ਕੇ ਟਰੰਪ ਦਾ ਵੱਡਾ ਬਿਆਨ, ਅਨੀਤਾ ਆਨੰਦ ਨੇ ਦਿੱਤਾ ਜਵਾਬ    ਗਮਾਡਾ ਦਫ਼ਤਰ ’ਚ Ed ਦੀ ਕਾਰਵਾਈ ਤੀਜੇ ਦਿਨ ਵੀ ਜਾਰੀ, Aap ਵੱਲੋਂ ਘਿਰਾਓ ਦਾ ਐਲਾਨ   
ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ
September 24, 2026
Hs-Bhullar-Aakash-Batta-Krishanu

ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ ਬਿਆਨ ਦਰਜ ਹੋਣੇ ਸ਼ੁਰੂ

Prabhsimran Singh / Chandigarh

ਚੰਡੀਗੜ੍ਹ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼ ਬੱਟਾ ਦੇ Examination-in-chief ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਸੀਬੀਆਈ ਦੀ ਅਰਜ਼ੀ ਮਨਜ਼ੂਰ ਕਰਦਿਆਂ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕੀਤਾ ਸੀ। ਆਕਾਸ਼ ਬੱਟਾ ਦੀ ਸ਼ਿਕਾਇਤ ’ਤੇ ਦਰਜ ਮਾਮਲੇ ਵਿੱਚ ਦੋਸ਼ ਹੈ ਕਿ ਤਤਕਾਲੀ ਡੀਆਈਜੀ ਰੋਪੜ ਰੇਂਜ ਐੱਚ.ਐੱਸ. ਭੁੱਲਰ ਨੇ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਥਾਣਾ ਸਰਹਿੰਦ ਵਿੱਚ ਦਰਜ ਐੱਫਆਈਆਰ ਵਿੱਚ ਰਾਹਤ ਅਤੇ ਕਾਰੋਬਾਰ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕਰਨ ਬਦਲੇ ਰਿਸ਼ਵਤ ਮੰਗੀ ਸੀ। ਸੀਬੀਆਈ ਨੇ 16 ਅਕਤੂਬਰ 2025 ਨੂੰ ਕਥਿਤ ਤੌਰ ’ਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਲੈਂਦਿਆਂ ਕ੍ਰਿਸ਼ਾਨੂ ਸ਼ਾਰਦਾ ਨੂੰ ਕਾਬੂ ਕੀਤਾ ਸੀ। ਭੁੱਲਰ ਨੂੰ ਵੀ ਉਸੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ BNSS ਦੀ ਧਾਰਾ 193 ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਗਈ। ਅਦਾਲਤੀ ਕਾਰਵਾਈ ਦੌਰਾਨ ਆਕਾਸ਼ ਬੱਟਾ ਨੇ ਕ੍ਰਿਸ਼ਾਨੂ ਸ਼ਾਰਦਾ ਦੀ ਪਛਾਣ ਕੀਤੀ, ਜੋ ਈਡੀ ਰਿਮਾਂਡ ਕਾਰਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਬੱਟਾ ਨੇ ਅਦਾਲਤ ਵਿੱਚ ਮੌਜੂਦ ਐੱਚ.ਐੱਸ. ਭੁੱਲਰ ਦੀ ਵੀ ਪਛਾਣ ਕੀਤੀ। ਭੁੱਲਰ ਵੱਲੋਂ ਵਕੀਲ ਕਰਮਜੀਤ ਸਿੰਘ, ਐੱਚ.ਐੱਸ. ਧਨੋਆ ਅਤੇ ਐੱਸ.ਪੀ.ਐੱਸ. ਭੁੱਲਰ ਪੇਸ਼ ਹੋਏ।

Hs Bhullar Aakash Batta Krishanu Sharda Cbi Court Chandigarh News Punjab Police Punjab News Corruption Case Bribery Case Cbi Investigation Punjab Police News Court Hearing Crime News Chandigarh Cbi Court


Recommended Posts