September 24, 2026
ਅਜਨਾਲਾ ਤੋਂ ਜੋਧ ਸਿੰਘ ਸਮਰਾ ਅਕਾਲੀ ਦਲ ਦੇ ਉਮੀਦਵਾਰ, ਸੁਖਬੀਰ ਬਾਦਲ ਵੱਲੋਂ ਵੱਡੇ ਐਲਾਨ
Prabhsimran Singh / Punjab
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜਨਾਲਾ ਹਲਕੇ ਦੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਟਾ-ਦਾਲ ਸਕੀਮ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ ਅਤੇ 4 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ 50 ਕਿਲੋ ਅਨਾਜ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਸੁਖਬੀਰ ਬਾਦਲ ਨੇ ਹਲਕੇ ਦੇ ਲੋਕਾਂ ਨੂੰ ਜੋਧ ਸਿੰਘ ਸਮਰਾ ਦੇ ਹੱਕ ਵਿੱਚ ਇਕਜੁੱਟ ਹੋਣ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ
Sukhbir Singh Badal Jodh Singh Samra Ajnala Shiromani Akali Dal Punjab Bachao Rally Punjab Politics Akali Dal Sgpc Punjab News Amritsar News Political News Punjab Assembly Elections