September 25, 2026
Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ
Prabhsimran Singh / Chandigarh
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖ਼ਾਸਤ ਕਰਨ, ਉਨ੍ਹਾਂ ਖ਼ਿਲਾਫ਼ FIR ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ। ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਚੋਣ ਪ੍ਰਕਿਰਿਆ ਵਿੱਚ ਧਾਂਦਲੀ ਹੋ ਰਹੀ ਹੈ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਉਨ੍ਹਾਂ ਨੇ SIR ਪ੍ਰਕਿਰਿਆ ਰੋਕਣ ਦੀ ਵੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸੁਖਜਿੰਦਰ ਸਿੰਘ ਰੰਧਾਵਾ, ਪਰਗਟ ਸਿੰਘ, ਬਲਬੀਰ ਸਿੰਘ ਸਿੱਧੂ ਅਤੇ ਰਾਣਾ ਕੇਪੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ ਚੋਣ ਸੂਚੀਆਂ ਵਿੱਚ ਹੇਰਾਫੇਰੀ ਦੇ ਵਿਰੋਧੀ ਧਿਰਾਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ SIR ਪ੍ਰਕਿਰਿਆ ਦਾ ਬਚਾਅ ਕੀਤਾ ਹੈ।
Punjab Congress Raja Warring Gyanesh Kumar Election Commission Chandigarh Protest Sir Electoral Rolls Congress Protest Vote Rights Punjab Politics Chandigarh News Punjabi News Punjab News