Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ    ਚੰਡੀਗੜ੍ਹ ’ਚ ਹੈੱਡ ਕਾਂਸਟੇਬਲ ਦਾ ਘਰ ’ਚ ਗੋਲੀਆਂ ਮਾਰ ਕੇ ਕਤਲ, ਪੁੱਤਰ ਹਿਰਾਸਤ ’ਚ    Gmada ਦੇ 6,400 ਕਰੋੜ ਦੇ ਫੰਡਾਂ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਪੂਰਵਕ ਜਵਾਬ    ਪੰਜਾਬ ਭਾਜਪਾ ਦਫ਼ਤਰ ਗ੍ਰਨੇਡ ਹਮਲਾ: Nia ਨੇ ਸੰਭਾਲੀ ਜਾਂਚ, ਕੇਸ ਵਿਸ਼ੇਸ਼ ਅਦਾਲਤ ’ਚ ਤਬਦੀਲ   
Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
September 26, 2026
Gmada-Punjab-Government-Punjab-H

Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Prabhsimran Singh / Punjab

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ GMADA ਵੱਲੋਂ ਪ੍ਰਸਤਾਵਿਤ 15 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਅਤੇ GMADA ਦੇ 6,400 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਵਿਸਥਾਰਤ ਜਵਾਬ ਮੰਗਿਆ ਹੈ। ਮਾਮਲਾ ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਅੱਗੇ ਪੰਜਾਬ ਦੇ ਅਕਾਊਂਟੈਂਟ ਜਨਰਲ ਕੁਮਾਰ ਅਭੈ ਨੇ ਕਿਹਾ ਕਿ 6,400 ਕਰੋੜ ਰੁਪਏ ਦਾ ਫੰਡ ਵਿਸ਼ੇਸ਼ ਮਕਸਦ ਲਈ ਰਾਖਵਾਂ ਰੱਖਿਆ ਜਾਣਾ ਸੀ ਅਤੇ ਇਸ ਨੂੰ ਸੂਬੇ ਦੇ ਆਮ ਬਜਟ ਘਾਟੇ ਲਈ ਵਰਤਣਾ ਗੰਭੀਰ ਲੇਖਾਕਾਰੀ ਬੇਨਿਯਮੀ ਹੈ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ GMADA ਵੱਲੋਂ ਸਰਕਾਰ ਨੂੰ ਦਿੱਤੀ ਗਈ ਇਹ ਰਕਮ ਆਮ ਰੈਵੇਨਿਊ ਖਾਤੇ ਵਿੱਚ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਏਅਰੋਟ੍ਰੋਪੋਲਿਸ ਪ੍ਰਾਜੈਕਟ ਲਈ ਪਹਿਲਾਂ ਲਏ 2,000 ਕਰੋੜ ਰੁਪਏ ਦੇ ਕਰਜ਼ੇ ਦੀ ਵਰਤੋਂ ਅਤੇ ਹੁਣ 15,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲੈਣ ਦੀ ਲੋੜ ’ਤੇ ਵੀ ਸਵਾਲ ਉਠਾਏ ਗਏ ਹਨ। ਪਟੀਸ਼ਨ ਮੁਤਾਬਕ ਕਰਜ਼ੇ ਲਈ ਇੱਕ ਨਿੱਜੀ ਸੰਸਥਾ ਨੂੰ ਕਰੀਬ 191 ਕਰੋੜ ਰੁਪਏ ਦੀ ਫੀਸ ਦੇਣ ਦਾ ਪ੍ਰਸਤਾਵ ਵੀ ਹੈ। ਦੂਜੇ ਪਾਸੇ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅਦਾਲਤ ਵਿੱਚ ਕਿਹਾ ਕਿ GMADA ਦੀ ਰਕਮ ਨੂੰ ਸੰਚਿਤ ਫੰਡ ਵਿੱਚ ਸ਼ਾਮਲ ਕਰਨਾ ਕੋਈ ਗੜਬੜੀ ਨਹੀਂ ਹੈ। ਅਦਾਲਤ ਨੇ ਸਰਕਾਰ ਤੋਂ ਇਨ੍ਹਾਂ ਸਾਰੇ ਮੁੱਦਿਆਂ ’ਤੇ ਸਪੱਸ਼ਟੀਕਰਨ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਨੂੰ ਹੋਵੇਗੀ।

Gmada Punjab Government Punjab Haryana High Court Mohali Aerotropolis Project Punjab News High Court 15000 Crore Loan 6400 Crore Fund Accountant General Punjab Finance Chandigarh News Haryana News


Recommended Posts