September 26, 2026
ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ
Prabhsimran Singh / Punjab
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਜਪਾ ਨੂੰ ਪੰਜਾਬ ਦੇ ਹਾਲਾਤਾਂ ਬਾਰੇ ਆਪਣੀ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ ਹੈ। ਬਿਸ਼ਨ ਸਿੰਘ ਬੇਦੀ ਦੀ ਜ਼ਿੰਦਗੀ ’ਤੇ ਆਧਾਰਿਤ ਪੁਸਤਕ ਦੇ ਰਿਲੀਜ਼ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਪਾਰਟੀ ਲੀਡਰਸ਼ਿਪ ਨੂੰ ਜਾਣੂ ਕਰਵਾਉਣਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਕੈਪਟਨ ਨੇ ਕਿਹਾ ਕਿ ਉਹ ਪਿਛਲੇ 60 ਸਾਲਾਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹਨ, ਪਰ ਪੰਜਾਬ ਸਬੰਧੀ ਪਾਰਟੀ ਦੀ ਰਣਨੀਤੀ ਤੈਅ ਕਰਨ ਸਮੇਂ ਉਨ੍ਹਾਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇੰਨੇ ਲੰਮੇ ਸਿਆਸੀ ਤਜਰਬੇ ਦੇ ਆਧਾਰ ’ਤੇ ਆਪਣੇ ਵਿਚਾਰ ਪਾਰਟੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਕਿਹਾ ਕਿ ਉਹ ਕਾਂਗਰਸ ਜਾਂ ਭਾਜਪਾ ਵਿੱਚ ‘ਨਾਨ-ਰਿਲੇਵੈਂਟ’ ਹੋ ਗਏ ਹਨ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਇਸ ਸਮੇਂ ਭਾਜਪਾ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਜਾਣ ਦੀ ਤਿਆਰੀ ਨਹੀਂ ਕਰ ਰਹੇ। ਕੈਪਟਨ ਨੇ ਭਾਜਪਾ ਅਤੇ ਅਕਾਲੀ ਦਲ ਦੇ ਮੁੜ ਗਠਜੋੜ ਦੀ ਵੀ ਵਕਾਲਤ ਕੀਤੀ। 84 ਸਾਲਾ ਕੈਪਟਨ ਨੇ ਆਪਣੇ ਸਿਆਸੀ ਭਵਿੱਖ ਬਾਰੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ ਕਿ ਉਹ ਅਜੇ ਇੰਨੇ ਬੁੱਢੇ ਨਹੀਂ ਹੋਏ ਹਨ।
Captain Amarinder Singh Punjab Politics Bjp Punjab Shiromani Akali Dal Sad Bjp Alliance Punjab News Amarinder Singh Political News Punjab Bjp Captain Amarinder