ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ    Sir ਨੂੰ ਲੈ ਕੇ Cec ਗਿਆਨੇਸ਼ ਕੁਮਾਰ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ, Sit ਜਾਂਚ ਦੀ ਵੀ ਮੰਗ   
ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ
September 26, 2026
Kandowali-Encounter-Punjab-Polic

ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ

Prabhsimran Singh / Amritsar

ਥਾਣਾ ਝੰਡੇਰ ਅਧੀਨ ਪਿੰਡ ਕੰਦੋਵਾਲੀ ਨੇੜੇ ਪੁਲੀਸ ਨਾਲ ਮੁਕਾਬਲੇ ਦੌਰਾਨ ਏ.ਐੱਸ.ਆਈ. ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਲੋੜੀਂਦਾ 19 ਸਾਲਾ ਕਰਨਬੀਰ ਸਿੰਘ ਉਰਫ਼ ਕਰਮਵੀਰ ਮਾਰਿਆ ਗਿਆ। ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਪੁਲੀਸ ਨੂੰ ਕਰਨਬੀਰ ਦੇ ਇਲਾਕੇ ਵਿੱਚ ਘੁੰਮਣ ਅਤੇ ਕਿਸੇ ਹੋਰ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਉਣ ਦੀ ਸੂਚਨਾ ਮਿਲੀ ਸੀ। ਪੁਲੀਸ ਟੀਮ ਨੇ ਮੋਟਰਸਾਈਕਲ ’ਤੇ ਆ ਰਹੇ ਕਰਨਬੀਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਪੁਲੀਸ ਮੁਤਾਬਕ ਉਸ ਨੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ 5 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਦੋ ਕਰਨਬੀਰ ਦੀ ਲੱਤ ਅਤੇ ਛਾਤੀ ਵਿੱਚ ਲੱਗੀਆਂ। ਉਸ ਨੂੰ ਸਿਵਲ ਹਸਪਤਾਲ ਅਜਨਾਲਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਮੁਤਾਬਕ ਗੋਲੀਬਾਰੀ ਵਿੱਚ ਇੱਕ ਪੁਲੀਸ ਕਰਮਚਾਰੀ ਵੀ ਜ਼ਖ਼ਮੀ ਹੋਇਆ ਹੈ। ਕਰਨਬੀਰ ਪਹਿਲਾਂ ਏ.ਐੱਸ.ਆਈ. ਜਸਵੰਤ ਸਿੰਘ ਨਾਲ ਜੁੜੀ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਇਆ ਸੀ। ਪੁਲੀਸ ਮੁਤਾਬਕ ਉਹ ਮਜੀਠਾ ਇਲਾਕੇ ਵਿੱਚ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਏ ਜਾਣ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ, ਜਿਸ ਸਬੰਧੀ ਵੱਖਰੀ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਪੁਲੀਸ ਨੇ ਮੌਕੇ ਤੋਂ ਇੱਕ ਗਲੌਕ 9-ਐੱਮ.ਐੱਮ. ਪਿਸਤੌਲ, ਇੱਕ 30-ਬੋਰ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Kandowali Encounter Punjab Police Amritsar Karanbir Singh Asi Jaswant Singh Border Range Police Encounter Crime News Punjab Crime Majitha Ajnala


Recommended Posts