ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਗੱਗੋਬੂਆ ’ਚ ਅਕਾਲੀ ਦਲ ਪੱਖੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ, 3 ਖ਼ਿਲਾਫ਼ ਕੇਸ ਦਰਜ
September 26, 2026
Gaggobua-Tarn-Taran-Jhabal-Polic

ਗੱਗੋਬੂਆ ’ਚ ਅਕਾਲੀ ਦਲ ਪੱਖੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ, 3 ਖ਼ਿਲਾਫ਼ ਕੇਸ ਦਰਜ

Prabhsimran Singh / Punjab

ਤਰਨਤਾਰਨ ਦੇ ਥਾਣਾ ਝਬਾਲ ਅਧੀਨ ਪੈਂਦੇ ਪਿੰਡ ਗੱਗੋਬੂਆ ਵਿੱਚ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਪੱਖੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਦੀਪ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੀਐੱਸਪੀ ਸਿਟੀ ਸੁਖਬੀਰ ਸਿੰਘ ਮੁਤਾਬਕ ਪਿੰਡ ਦੇ ਦੋ ਧੜਿਆਂ ਵਿਚਾਲੇ ਤਕਰਾਰ ਤੋਂ ਬਾਅਦ ਗੱਗੋਬੂਆ ਅੱਡੇ ’ਤੇ ਸਰਾਫ਼ ਦੀ ਦੁਕਾਨ ਕਰਨ ਵਾਲੇ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ ਨੇ ਨਵਦੀਪ ਸਿੰਘ ’ਤੇ ਗੋਲੀ ਚਲਾ ਦਿੱਤੀ। ਜ਼ਖ਼ਮੀ ਨਵਦੀਪ ਸਿੰਘ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਰਸਤੇ ਵਿੱਚ ਦਮ ਤੋੜ ਦਿੱਤਾ। ਪੁਲੀਸ ਨੇ ਸੁਰਿੰਦਰ ਸਿੰਘ ਉਰਫ਼ ਸੋਨੂੰ ਕੰਡਾ, ਨਿਰਮਲ ਸਿੰਘ ਨਿੰਮਾ ਅਤੇ ਅਰਸ਼ਦੀਪ ਸਿੰਘ ਖ਼ਿਲਾਫ਼ BNS ਦੀ ਧਾਰਾ 103 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 27, 54, 59 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਡੀਐੱਸਪੀ ਨੇ ਥਾਣਾ ਝਬਾਲ ਦੇ ਐੱਸਐੱਚਓ ਸਬ-ਇੰਸਪੈਕਟਰ ਜੁਗਰਾਜ ਸਿੰਘ ਨੂੰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਪੁਲੀਸ ਮੁਤਾਬਕ ਮਾਮਲੇ ਵਿੱਚ ਕਿਸੇ ਕਿਸਮ ਦੀ ਰਾਜਨੀਤੀ ਜਾਂ ਗੈਂਗਸਟਰਵਾਦ ਦਾ ਹੱਥ ਨਹੀਂ ਹੈ।

Gaggobua Tarn Taran Jhabal Police Navdeep Singh Kulwinder Kaur Murder Case Firing Punjab Police Crime News Punjab News Surinder Singh Arrest


Recommended Posts