ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ    ਕੈਨੇਡਾ 'ਚ ਬਿਸ਼ਨੋਈ ਗਰੋਹ ਨੂੰ ਲੈ ਕੇ ਵਿਵਾਦ, Mp ਬਰੈਡ ਵਿਸ ਨੇ ਕੀਤੀ ਡਿਪੋਰਟੇਸ਼ਨ ਦੀ ਮੰਗ    ਕੰਦੋਵਾਲੀ ’ਚ ਪੁਲੀਸ ਐਨਕਾਊਂਟਰ: Asi ’ਤੇ ਗੋਲੀ ਚਲਾਉਣ ਵਾਲਾ 19 ਸਾਲਾ ਕਰਨਬੀਰ ਸਿੰਘ ਢੇਰ    Sergio Gor ਦੀ ਸ੍ਰੀ ਦਰਬਾਰ ਸਾਹਿਬ ਫੇਰੀ ਤੋਂ ਪਹਿਲਾਂ ਦਲ ਖ਼ਾਲਸਾ ਦਾ ਪੱਤਰ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ    Un ’ਚ ਸ਼ਾਹਬਾਜ਼ ਸ਼ਰੀਫ਼ ਦੀ ਭਾਰਤ ਨੂੰ ਧਮਕੀ, ਕਿਹਾ- ਸਿੰਧੂ ਨਦੀ ਦਾ ਪਾਣੀ ਰੋਕਿਆ ਤਾਂ ਜੰਗ ਮੰਨਾਂਗੇ    ਕੈਪਟਨ ਅਮਰਿੰਦਰ ਸਿੰਘ ਬੋਲੇ- ਭਾਜਪਾ ਨੂੰ ਪੰਜਾਬ ਬਾਰੇ ਰਾਏ ਦੇਣਾ ਪਾਰਟੀ ਛੱਡਣ ਦਾ ਸੰਕੇਤ ਨਹੀਂ    ਖਹਿਰਾ ਦੀਆਂ ਟਿੱਪਣੀਆਂ ’ਤੇ ‘ਆਪ’ ਮਹਿਲਾ ਵਿੰਗ ਭੜਕਿਆ, ਡਾ. ਅਮਨਦੀਪ ਕੌਰ ਅਰੋੜਾ ਨੇ ਮੰਗਿਆ ਜਵਾਬ    Gmada ਦੇ 15 ਹਜ਼ਾਰ ਕਰੋੜ ਦੇ ਕਰਜ਼ੇ ’ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ    Cec ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਪੁਲਿਸ ਨੇ ਵਰਤੀਆਂ ਪਾਣੀ ਦੀਆਂ ਬੁਛਾੜਾਂ    ਨਸ਼ਾ ਤਸਕਰੀ ਮਾਮਲਾ: ਬਰਖਾਸਤ Aig ਰਾਜਜੀਤ ਸਿੰਘ 5 ਦਿਨਾਂ ਦੇ ਪੁਲੀਸ ਰਿਮਾਂਡ ’ਤੇ   
ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ
September 26, 2026
Barnala-Gulab-Sidhu-Shagunpreet-

ਗੁਲਾਬ ਸਿੱਧੂ ਦੇ ਘਰ ਗੋਲੀਬਾਰੀ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ

Prabhsimran Singh / Barnala

ਬਰਨਾਲਾ ਪੁਲੀਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਖੰਨਾ ਪੁਲੀਸ ਵੱਲੋਂ ਇੱਕ ਹੋਰ ਮਾਮਲੇ ਵਿੱਚ ਅਦਾਲਤ ’ਚ ਪੇਸ਼ ਕੀਤੇ ਜਾਣ ਦੌਰਾਨ ਬਰਨਾਲਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ। ਬਰਨਾਲਾ ਦੇ ਐੱਸਐੱਸਪੀ ਮੁਹੰਮਦ ਸਰਫ਼ਰਾਜ਼ ਆਲਮ ਮੁਤਾਬਕ ਜਾਂਚ ਦੌਰਾਨ ਸ਼ਗਨਪ੍ਰੀਤ ਸਿੰਘ ਅਤੇ ਉਸ ਦੇ ਪਿਤਾ ਸੌਦਾਗਰ ਸਿੰਘ ਦੀ ਭੂਮਿਕਾ ਸਾਹਮਣੇ ਆਈ ਹੈ। ਪੁਲੀਸ ਇਸ ਮਾਮਲੇ ਵਿੱਚ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਵੀ ਕਾਰਵਾਈ ਕਰ ਰਹੀ ਹੈ। ਜ਼ਿਕਰਯੋਗ ਹੈ ਕਿ 12 ਅਤੇ 13 ਸਤੰਬਰ ਦੀ ਦਰਮਿਆਨੀ ਰਾਤ ਕਰੀਬ ਡੇਢ ਵਜੇ ਤਿੰਨ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ’ਤੇ ਗੁਲਾਬ ਸਿੱਧੂ ਦੇ ਬਰਨਾਲਾ ਦੇ ਬਾਹਰਵਾਰ ਪਿੰਡ ਫਰਵਾਹੀ ਸਥਿਤ ਘਰ ਪਹੁੰਚੇ ਸਨ। ਇਨ੍ਹਾਂ ਵਿੱਚੋਂ ਦੋ ਨੇ ਘਰ ਦੇ ਮੁੱਖ ਗੇਟ ’ਤੇ ਘੱਟੋ-ਘੱਟ ਛੇ ਗੋਲੀਆਂ ਚਲਾਈਆਂ ਸਨ। ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਸੀ। ਪੁਲੀਸ ਨੇ ਮੌਕੇ ਤੋਂ .30 ਬੋਰ ਦੇ ਛੇ ਖ਼ਾਲੀ ਖੋਲ ਬਰਾਮਦ ਕੀਤੇ ਸਨ। ਇਸ ਮਾਮਲੇ ਵਿੱਚ ਬਰਨਾਲਾ ਪੁਲੀਸ ਪਹਿਲਾਂ ਦੋ ਕਥਿਤ ਸ਼ੂਟਰਾਂ ਸਮੇਤ ਸੰਗਰੂਰ ਜ਼ਿਲ੍ਹੇ ਦੇ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਚੁੱਕੀ ਹੈ। ਘਟਨਾ ਤੋਂ ਬਾਅਦ ਸਾਹਮਣੇ ਆਈਆਂ ਦੋ ਕਥਿਤ ਆਡੀਓ ਕਲਿੱਪਾਂ ਵਿੱਚ ਗੈਂਗਸਟਰ ਬਲਵਿੰਦਰ ਸਿੰਘ ਉਰਫ਼ ਡੋਨੀ ਬਲ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਸੌਦਾਗਰ ਸਿੰਘ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੜੀ ਦਾ ਰਹਿਣ ਵਾਲਾ ਹੈ। ਸ਼ਗਨਪ੍ਰੀਤ ਸਿੰਘ ਸਾਲ 2021 ਵਿੱਚ ਯੂਥ ਅਕਾਲੀ ਦਲ ਦੇ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੂੰ ਲੋੜੀਂਦਾ ਹੈ ਅਤੇ ਮੰਨਿਆ ਜਾਂਦਾ ਹੈ ਕਿ ਉਹ ਆਸਟਰੇਲੀਆ ਵਿੱਚ ਹੈ।

Barnala Gulab Sidhu Shagunpreet Singh Saudagar Singh Sidhu Moosewala Punjab Police Barnala Police Firing Case Punjab News Crime News


Recommended Posts