September 28, 2026
Lpu ਪਹੁੰਚੇ ਪੰਜਾਬ ਦੇ Dgp ਗੌਰਵ ਯਾਦਵ, ਤਣਾਅਪੂਰਨ ਸਥਿਤੀ ਦਾ ਲਿਆ ਜਾਇਜ਼ਾ
Prabhsimran Singh / Jalandhar
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਪੈਦਾ ਹੋਈ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ DGP ਗੌਰਵ ਯਾਦਵ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਯੂਨੀਵਰਸਿਟੀ ਪਹੁੰਚੇ। ਉਨ੍ਹਾਂ ਨੇ ਪੁਲੀਸ ਅਧਿਕਾਰੀਆਂ ਤੋਂ ਸਥਿਤੀ ਦੀ ਜਾਣਕਾਰੀ ਲੈ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। DGP ਨੇ ਕਿਹਾ ਕਿ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਵੀ LPU ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ। ਉੱਥੇ ਹੀ SP (ਜਾਂਚ) ਹਰਿੰਦਰ ਗਿੱਲ ਮੁਤਾਬਕ ਬੀਤੀ ਰਾਤ ਤੋਂ ਕੈਂਪਸ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤਮਈ ਹੈ। ਯੂਨੀਵਰਸਿਟੀ ਵੱਲੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕੀਤੇ ਜਾਣ ਕਾਰਨ ਵਿਦਿਆਰਥੀ ਕੈਂਪਸ ਤੋਂ ਬਾਹਰ ਜਾ ਰਹੇ ਹਨ।
Lpu Lovely Professional University Gaurav Yadav Bhagwant Mann Punjab Police Punjab Government Lpu Protest Law And Order Punjab News Phagwara