September 28, 2026
Lpu-ਚਿਤਕਾਰਾ ਮਾਮਲਾ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੂਓ ਮੋਟੋ ਨੋਟਿਸ
Prabhsimran Singh / Punjab
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂਓ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਨੇ ਦੋਵਾਂ ਯੂਨੀਵਰਸਿਟੀਆਂ ਦੇ ਪ੍ਰਸ਼ਾਸਨਾਂ ਤੋਂ ਵਿਦਿਆਰਥੀਆਂ, ਖਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਅਤੇ ਪੁਲੀਸ ਕਾਰਵਾਈ ਸਬੰਧੀ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਵਿਸਥਾਰਤ ਸਪੱਸ਼ਟੀਕਰਨ, ਦਰਜ FIRs ਦੀਆਂ ਕਾਪੀਆਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਪ੍ਰਬੰਧਾਂ ਬਾਰੇ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਸੁਰੱਖਿਆ ਕਮਿਸ਼ਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਮਾਮਲੇ ਵਿੱਚ ਜਵਾਬਦੇਹੀ ਤੇ ਪਾਰਦਰਸ਼ਤਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ 23 ਸਤੰਬਰ ਨੂੰ LPU ਦੇ ਕੁੜੀਆਂ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜ਼ਨਾਹ ਦੇ ਲੱਗੇ ਦੋਸ਼ਾਂ ਤੋਂ ਬਾਅਦ ਕੈਂਪਸ ਵਿੱਚ ਵਿਰੋਧ ਹੋਇਆ ਸੀ। ਉੱਥੇ ਹੀ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਦੀਆਂ ਗੈਰ-ਪ੍ਰਮਾਣਿਤ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ਜਾਂ ਯੂਨੀਵਰਸਿਟੀਆਂ ਵਿੱਚ ਫੈਲ ਰਹੀਆਂ ਅਫਵਾਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
Punjab State Women Commission Raj Lali Gill Lpu Lovely Professional University Chitkara University Punjab News Student Safety Women Safety University Protest Lpu Protest Chitkara Protest Suo Motu Notice Punjab Police University News