September 28, 2026
Lpu ਮਾਮਲਾ: ਸੁਨੀਲ ਜਾਖੜ ਨੇ ਕੀਤੀ Nia ਜਾਂਚ ਦੀ ਮੰਗ, ਬਾਹਰੀ ਤਾਕਤਾਂ ਦੀ ਭੂਮਿਕਾ ’ਤੇ ਚੁੱਕੇ ਸਵਾਲ
Prabhsimran Singh / Jalandhar
ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਾਪਰੀਆਂ ਘਟਨਾਵਾਂ ਦੀ ਜਾਂਚ NIA ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਕਿਹਾ ਕਿ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਬਾਹਰੀ ਹਥਿਆਰਬੰਦ ਲੋਕਾਂ ਦੀ ਕਥਿਤ ਸ਼ਮੂਲੀਅਤ ਅਤੇ ਇਸ ਤੋਂ ਬਾਅਦ ਮਾਹੌਲ ਦੇ ਭੜਕਣ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਤੇ ਇਸ ਪਿੱਛੇ ਕੋਈ ਸਿਆਸੀ ਰੰਜਿਸ਼ ਜਾਂ ਸਰਹੱਦ ਪਾਰ ਅਤੇ ਵਿਦੇਸ਼ਾਂ ਵਿੱਚ ਬੈਠੀਆਂ ਵੱਖਵਾਦੀ ਤਾਕਤਾਂ ਦੀ ਭੂਮਿਕਾ ਤਾਂ ਨਹੀਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਇਸ ਘਟਨਾਕ੍ਰਮ ਅਤੇ ਇਸ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ। ਜਾਖੜ ਨੇ ਇਹ ਵੀ ਸਵਾਲ ਚੁੱਕਿਆ ਕਿ ਕੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਕੋਈ ਕੋਸ਼ਿਸ਼ ਤਾਂ ਨਹੀਂ ਕੀਤੀ ਗਈ। ਇਸ ਦੌਰਾਨ LPU ਮਾਮਲੇ ਵਿੱਚ ਪੁਲਿਸ ਵੱਲੋਂ ਵੀ ਜਾਂਚ ਜਾਰੀ ਹੈ।
Sunil Jakhar Lpu Lovely Professional University Nia Probe Punjab News Phagwara Student Protest Bjp Punjab Punjab Politics Jalandhar Amit Shah Lpu Violence