September 28, 2026
ਕੋਟ ਈਸੇ ਖਾਂ ਥਾਣੇ ਦੀ Sho ਸੁਨੀਤਾ ਬਾਵਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
Prabhsimran Singh / Moga
ਪੰਜਾਬ ਵਿਜਿਲੈਂਸ ਬਿਊਰੋ ਨੇ ਕੋਟ ਈਸੇ ਖਾਂ ਥਾਣੇ ਦੀ ਐੱਸ.ਐੱਚ.ਓ. ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸ ਦੇ ਗਨਮੈਨ ਹੋਮ ਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਸ਼ਨੀਵਾਰ ਦੇਰ ਰਾਤ ₹50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜਿਲੈਂਸ ਅਨੁਸਾਰ ਨੂਰਪੁਰ ਹਕੀਮਾ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਮੰਗੀ ਜਾ ਰਹੀ ਸੀ। ਗਨਮੈਨ ਨੇ ਪਹਿਲਾਂ ₹20,000 ਲਏ ਸਨ ਅਤੇ ਬਾਕੀ ਰਕਮ ਦੀ ਮੰਗ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ₹50,000 ਦੀ ਕਿਸ਼ਤ ਐੱਸ.ਐੱਚ.ਓ. ਲਈ ਹੋਣ ਦੀ ਗੱਲ ਸਾਹਮਣੇ ਆਈ। ਇਸ ਤੋਂ ਬਾਅਦ ਵਿਜਿਲੈਂਸ ਨੇ ਜ਼ੀਰਾ ਰੋਡ ’ਤੇ ਟਰੈਪ ਲਗਾ ਕੇ ਦੋਵਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਕਾਬੂ ਕਰ ਲਿਆ। ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੋਟ ਈਸੇ ਖਾਂ ਥਾਣੇ ਦੀ ਮਹਿਲਾ ਐੱਸ.ਐੱਚ.ਓ. ਖ਼ਿਲਾਫ਼ ਰਿਸ਼ਵਤਖੋਰੀ ਦਾ ਇਹ ਦੂਜਾ ਮਾਮਲਾ ਹੈ। ਅਕਤੂਬਰ 2024 ਵਿੱਚ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਅਤੇ ਦੋ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਨਸ਼ਾ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਹੋਇਆ ਸੀ। ਪੁਲੀਸ ਅਨੁਸਾਰ ਉਸ ਮਾਮਲੇ ਵਿੱਚ ₹5 ਲੱਖ ਰਿਸ਼ਵਤ ਲੈ ਕੇ ਦੋ ਮੁਲਜ਼ਮਾਂ ਨੂੰ ਛੱਡਣ ਅਤੇ ਅਫ਼ੀਮ ਦੀ ਬਰਾਮਦਗੀ ਘੱਟ ਦਿਖਾਉਣ ਦੇ ਦੋਸ਼ ਸਨ।
Punjab News Moga News Vigilance Bureau Kot Ise Khan Sunita Bawa Guravtar Singh Bribery Case Corruption Case Punjab Police Crime News Punjab Vigilance Police News