September 28, 2026
Sir ਦੇ ਵਿਰੋਧ ਵਿੱਚ ਬਰਨਾਲਾ Dc ਦਫ਼ਤਰ ਅੱਗੇ ਕਾਂਗਰਸ ਦਾ ਪ੍ਰਦਰਸ਼ਨ, ਕਾਲਾ ਢਿੱਲੋਂ ਨੇ ਕੀਤੀ ਅਗਵਾਈ
Prabhsimran Singh / Barnala
ਬਰਨਾਲਾ ਵਿੱਚ ਐੱਸ.ਆਈ.ਆਰ. (SIR) ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਕਾਂਗਰਸ ਪਾਰਟੀ ਵੱਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕੀਤੀ। ਕਾਲਾ ਢਿੱਲੋਂ ਨੇ ਕਿਹਾ ਕਿ SIR ਦੀ ਪ੍ਰਕਿਰਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨਾਲ ਸਬੰਧਤ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਯੋਗ ਵੋਟਰ ਦਾ ਨਾਮ ਸੂਚੀ ਵਿੱਚੋਂ ਨਾ ਕੱਟਿਆ ਜਾਵੇ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ SIR ਰਾਹੀਂ ਲੋਕਾਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
Punjab News Barnala News Latest News Breaking News Sir News Sir Punjab Congress News Punjab Congress Barnala Congress Kuldeep Singh Kala Dhillon Barnala Mla Voter List News Election News Punjab Politics Political News Latest Punjab News Punjab Latest Upda